ਚੰਡੀਗੜ੍ਹ, 5 ਨਵੰਬਰ (ਮਾਰਕੰਡਾ)-ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਜੰਗ ਦਾ ਮੈਦਾਨ ਬਣਾਉਣ ਤੋਂ ਗੁਰੇਜ਼ ਕਰੇ | ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਸਿੰਡੀਕੇਟ ਅਤੇ ਸੈਨੇਟ ਸੰਬੰਧੀ ਜਾਰੀ ਕੀਤਾ ਨੋਟੀਫ਼ਿਕੇਸ਼ਨ ਰੱਦ ਕਰਨ ਸੰਬੰਧੀ ਆਇਆ ਪੱਤਰ ਪੰਜਾਬ ਦੇ ਲੋਕਾਂ ਨੂੰ ਚਿੜਾਉਣ ਅਤੇ ਭਰਮ ਭੁਲੇਖੇ ਪੈਦਾ ਕਰਨ ਵਾਲਾ ਹੈ | ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਇਸ ਨੋਟੀਫ਼ਿਕੇਸ਼ਨ ਨੂੰ ਮੁੱਢੋਂ ਰੱਦ ਕਰੇ | ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਦੇ ਲੋਕ ਯੂਨੀਵਰਸਿਟੀ ਦੀ ਗ਼ੈਰ-ਜਮਹੂਰੀ ਸ਼ਕਲ ਕਦੇ ਬਰਦਾਸ਼ਤ ਨਹੀਂ ਕਰਨਗੇ |
ਕੇਂਦਰ ਪੰਜਾਬ 'ਵਰਸਿਟੀ ਨੂੰ ਜੰਗ ਦਾ ਮੈਦਾਨ ਬਣਾਉਣ ਤੋਂ ਗੁਰੇਜ਼ ਕਰੇ-ਚੰਦੂਮਾਜਰਾ
ਅਜੀਤ ਡੈਸਕ
06-11-2025