14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜਗਮਨ ਸਮਰਾ ਤੇ ਉਸ ਦੇ ਪੁੱਤਰ ਖ਼ਿਲਾਫ਼ ਹਵਾਲਾ ਕਾਰੋਬਾਰ ਤੇ ਮਨੁੱਖੀ ਤਸਕਰੀ ਦੇ ਮਾਮਲੇ 'ਚ ਕੇਸ ਦਰਜ <br/>

ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਮੁੱਖ ਮੰਤਰੀ ਦੀ ਵੀਡੀਓ ਵਾਇਰਲ ਕਰਨ ਦੇ ਮਾਮਲੇ ਤੋਂ ਬਾਅਦ ਚਰਚਾ 'ਚ ਆਏ ਪ੍ਰਵਾਸੀ ਭਾਰਤੀ ਜਗਮਨ ਸਮਰਾ ਅਤੇ ਉਸਦੇ ਪੁੱਤਰ ਹਰਕੀਰਤ ਖ਼ਿਲਾਫ਼ ਪੁਲਿਸ ਵਲੋਂ ਹਵਾਲਾ ਕਾਰੋਬਾਰ ਅਤੇ ਮਨੁੱਖੀ ਤਸਕਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ ਅਤੇ ਇਨ੍ਹਾਂ ਦੋਵਾਂ ਪਿਓ-ਪੁੱਤਰ ਦਾ ਐਲ.ਓ.ਸੀ. ਨੋਟਿਸ ਵੀ ਜਾਰੀ ਕਰਵਾਇਆ ਗਿਆ ਹੈ | ਇਸਦੀ ਪੁਸ਼ਟੀ ਕਰਦਿਆਂ ਏ.ਡੀ.ਸੀ.ਪੀ. ਵੈਬਵ ਸਹਿਗਲ ਨੇ ਦੱਸਿਆ ਕਿ ਪੁਲਿਸ ਨੂੰ ਇਸ ਸੰਬੰਧੀ ਇਕ ਸ਼ਿਕਾਇਤ ਮਿਲੀ ਸੀ, ਜਿਸ ਆਧਾਰ 'ਤੇ ਇਨ੍ਹਾਂ ਪਿਓ-ਪੁੱਤਰ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਵਲੋਂ ਚਾਰ ਵਿਅਕਤੀਆਂ ਨੂੰ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਇਹ ਦੋਵੇਂ ਪਿਓ-ਪੁੱਤਰ ਲੋਕਾਂ ਨੂੰ ਕ੍ਰਿਪਟੋ ਕਰੰਸੀ ਵਿਚ ਪੈਸੇ ਲਗਾਉਣ ਦਾ ਝਾਂਸਾ ਦੇ ਕੇ ਮੋਟੀਆਂ ਰਕਮਾਂ ਤਬਦੀਲ ਕਰਵਾ ਲੈਂਦੇ ਸਨ ਅਤੇ ਉਸ ਤੋਂ ਬਾਅਦ ਹਵਾਲੇ ਰਾਹੀਂ ਇਨ੍ਹਾਂ ਰਕਮਾਂ ਨੂੰ ਵੱਖ-ਵੱਖ ਥਾਵਾਂ 'ਤੇ ਭੇਜਦੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਸੰਬੰਧੀ ਸਾਈਬਰ ਕ੍ਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਲਈ ਰਵਾਨਾ <br/> ਅਗਲੀ ਖ਼ਬਰ ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ ਲਾਭ-ਕਟਾਰੂਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।