• ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਹੋਰ ਸਖਸ਼ੀਅਤਾਂ ਹੋਈਆਂ ਸ਼ਾਮਿਲ • ਯੂਥ ਅਕਾਲੀ ਦਲ ਨੇ ਲਗਾਏ ਦਸਤਾਰਾਂ ਦੇ ਲੰਗਰ
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਅੰਮਿ੍ਤਸਰ ਲਈ ਰਵਾਨਾ ਹੋਇਆ | ਤਰਨ ਤਾਰਨ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲੇ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਪ੍ਰਮੁੱਖ ਸ਼ਖਸੀਅਤਾਂ ਸ਼ਾਮਿਲ ਸਨ | ਇਸ ਮੌਕੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਿਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨਾਲ ਸੰਬੰਧਤ ਸ਼ਤਾਬਦੀ ਦਿਹਾੜੇ ਸਿੱਖ ਕੌਮ ਲਈ ਅਹਿਮ ਮਹੱਤਤਾ ਰੱਖਦੇ ਹਨ ਅਤੇ ਇਸ ਸੰਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨਾ ਹਰ ਸਿੱਖ ਦਾ ਫਰਜ਼ ਹੈ | ਇਸ ਮੌਕੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਬਲਵਿੰਦਰ ਸਿੰਘ ਵੇਈਾਪੂਈਾ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਬੀਬੀ ਹਰਜਿੰਦਰ ਕੌਰ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ, ਅਕਾਲੀ ਆਗੂ ਇਕਬਾਲ ਸਿੰਘ ਸੰਧੂ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਇੰਚਾਰਜ ਬਲਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੈਨੇਜਰ ਹਰਜਿੰਦਰ ਸਿੰਘ ਪੱਟੀ, ਬਾਬਾ ਹੀਰਾ ਸਿੰਘ, ਬਾਬਾ ਬਲਬੀਰ ਸਿੰਘ, ਬਾਬਾ ਹਰਵਿੰਦਰ ਸਿੰਘ, ਬਾਬਾ ਜਸਪਾਲ ਸਿੰਘ, ਬਾਬਾ ਵੀਰ ਸਿੰਘ, ਬਾਬਾ ਰਜਿੰਧਰਪਾਲ ਸਿੰਘ, ਜਥੇਦਾਰ ਲਾਭ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਦਵਿੰਦਰ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ, ਭਾਈ ਲਖਬੀਰ ਸਿੰਘ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |
ਦਸਤਾਰਾਂ ਦੇ ਲੰਗਰ 'ਚ 500 ਤੋਂ ਵੱਧ ਨੌਜਵਾਨਾਂ ਤੇ ਬੱਚਿਆਂ ਵਲੋਂ ਸ਼ਿਰਕਤ
ਆਸਾਮ ਤੋਂ ਆਏ ਨਗਰ ਕੀਰਤਨ ਦੌਰਾਨ ਯੂਥ ਅਕਾਲੀ ਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ 'ਦਸਤਾਰਾਂ ਦਾ ਲੰਗਰ' ਲਗਾਇਆ ਗਿਆ | ਇਸ ਕੈਂਪ ਵਿਚ 500 ਤੋਂ ਵੱਧ ਨੌਜਵਾਨਾਂ ਅਤੇ ਬੱਚਿਆਂ ਨੇ ਸ਼ਿਰਕਤ ਕਰਦਿਆਂ ਸ਼ਾਨ ਨਾਲ ਦਸਤਾਰਾਂ ਸਜਾਈਆਂ | ਇਸ ਮੌਕੇ 'ਤੇ ਦਸਤਾਰ ਬੰਨ੍ਹਣ ਦੇ ਮਾਹਿਰਾਂ ਨੇ ਨੌਜਵਾਨਾਂ ਨੂੰ ਸਿੱਖੀ ਅਨੁਸਾਰ ਦਸਤਾਰ ਬੰਨ੍ਹਣ ਦੇ ਤਰੀਕੇ ਸਿਖਾਏ ਅਤੇ ਦਸਤਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਵੀ ਖ਼ਾਸ ਤੌਰ
ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਲਈ ਰਵਾਨਾ <br/>
ਅਜੀਤ ਡੈਸਕ
07-11-2025