14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭਾਈ ਮਨਦੀਪ ਸਿੰਘ ਦੇ ਹੱਕ 'ਚ ਦੋ ਵਿਸ਼ਾਲ ਰੋਡ ਸ਼ੋਅ <br/>

ਅਜੀਤ ਡੈਸਕ 07-11-2025

ਲੋਕਾਂ ਨੇ ਪੰਥ ਦੋਖੀਆਂ ਨੂੰ ਚਲਦਿਆਂ ਕਰਨ ਦਾ ਮਨ ਬਣਾਇਆ-ਬਾਪੂ ਤਰਸੇਮ ਸਿੰਘ
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਾਂਝੇ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖਾਲਸਾ ਦੇ ਹੱਕ ਵਿਚ ਤਰਨ ਤਾਰਨ ਹਲਕੇ ਵਿਚ ਵੱਖ-ਵੱਖ ਦੋ ਵਿਸ਼ਾਲ ਰੋਡ ਸ਼ੋਅ ਕਰਵਾਏ ਗਏ | ਸੈਂਕੜਿਆਂ ਗੱਡੀਆਂ ਦੇ ਕਾਫਲੇ ਨਾਲ ਜਦੋਂ ਇਹ ਰੋਡ ਸ਼ੋਅ ਵੱਖ-ਵੱਖ ਪਿੰਡਾਂ ਵਿਚੋਂ ਲੰਘੇ ਤਾਂ ਲੋਕਾਂ ਵਲੋਂ ਜਗ੍ਹਾ-ਜਗ੍ਹਾ ਬਾਪੂ ਤਰਸੇਮ ਸਿੰਘ ਅਤੇ ਹੋਰ ਆਗੂਆਂ ਦਾ ਸਿਰੋਪਾਓ ਪਾ ਕੇ ਤੇ ਗੁਲਾਬਾਂ ਦੇ ਫੁੱਲਾਂ ਨਾਲ ਸਵਾਗਤ ਕੀਤਾ ਗਿਆ | ਇਸ ਵਿਸ਼ਾਲ ਕਾਫਲੇ ਦੀ ਅਗਵਾਈ ਪ੍ਰਸਿੱਧ ਪੰਥਕ ਆਗੂ ਬਾਪੂ ਤਰਸੇਮ ਸਿੰਘ ਕਰ ਰਹੇ ਸਨ | ਉਨ੍ਹਾਂ ਦੇ ਨਾਲ ਮੁੱਖ ਆਗੂਆਂ ਵਿਚ ਭਾਈ ਹਰਦੀਪ ਸਿੰਘ (ਭਰਾਤਾ ਭਾਈ ਸੰਦੀਪ ਸਿੰਘ ਸੰਨੀ), ਲੱਖਾ ਸਿੰਘ ਸਿਧਾਣਾ, ਨਵਦੀਪ ਸਿੰਘ ਜਲਬੇੜਾ (ਵਾਟਰ ਕੈਨਨ ਵਾਲੇ) ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਭਾਈ ਹਰਭਜਨ ਸਿੰਘ ਤੁੜ, ਬਾਪੂ ਹਰਜਿੰਦਰ ਸਿੰਘ ਬਾਜੇਕੇ (ਪ੍ਰਧਾਨ ਮੰਤਰੀ ਬਾਜੇਕੇ ਦੇ ਪਿਤਾ), ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਦਇਆ ਸਿੰਘ, ਭਾਈ ਬਲਦੇਵ ਸਿੰਘ ਬਿੱਟਾ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਜਸਵਿੰਦਰ ਸਿੰਘ ਡਰੌਲੀ, ਭਾਈ ਕੁਲਬੀਰ ਸਿੰਘ ਗੰਡੀਵਿੰਡ, ਐਮ.ਪੀ. ਸਰਬਜੀਤ ਸਿੰਘ ਖਾਲਸਾ, ਪੀ.ਏ. ਭਾਈ ਦਲੇਰ ਸਿੰਘ ਡੋਡ, ਭਾਈ ਅਜੇਪਾਲ ਸਿੰਘ ਢਿੱਲੋਂ, ਭਾਈ ਕਰਨਵੀਰ ਸਿੰਘ, ਭਾਈ ਨਾਥਵਿੰਦਰ ਸਿੰਘ ਮਜੀਠਾ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਜਰਮਨਜੀਤ ਸਿੰਘ ਸਰਾਂ, ਅਮਰਜੀਤ ਸਿੰਘ ਸੋਨੂੰ ਪੰਡੋਰੀ, ਰਣਜੀਤ ਸਿੰਘ ਰਾਣਾ, ਹਰਜੀਤ ਸਿੰਘ ਅੱਲੋਵਾਲ, ਭਾਈ ਪਰਮਜੀਤ ਸਿੰਘ, ਭਾਈ ਸੁਖਚੈਨ ਸਿੰਘ ਜੱਲੂਪੁਰ, ਭਾਈ ਸੁਖਬੀਰ ਸਿੰਘ ਚੀਮਾ, ਭਾਈ ਮਹਿੰਦਰਪਾਲ ਸਿੰਘ ਤੁੰਗ ਸਮੇਤ ਸੈਂਕੜੇ ਆਗੂ ਤੇ ਵਰਕਰ ਹਾਜ਼ਰ ਸਨ | ਇਹ ਕਾਫਲਾ ਤਰਨ ਤਾਰਨ ਹਲਕੇ ਦੇ 20 ਤੋਂ ਵੱਧ ਪਿੰਡਾਂ ਵਿਚੋਂ ਗੁਜਰਿਆ | ਬਾਪੂ ਤਰਸੇਮ ਸਿੰਘ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਲੋਟੂ ਸਰਕਾਰਾਂ ਤੇ ਪੰਥ ਦੋਖੀਆਂ ਨੇ ਸਿਰਫ਼ ਸਿੱਖ ਕੌਮ ਦਾ ਨੁਕਸਾਨ ਕੀਤਾ ਹੈ | ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਅਸਲੀ ਪੰਥਕ ਸੋਚ ਵਾਲਿਆਂ ਨੂੰ ਹੀ ਅੱਗੇ ਲਿਆਂਦਾ ਜਾਵੇ |

ਪਿਛਲੀ ਖ਼ਬਰ ਕੇਂਦਰ ਵਲੋਂ ਅਮੋਨੀਆ ਸਲਫੇਟ ਖਾਦ ਨੂੰ ਸਬਸਿਡੀ ਸਕੀਮ ਤਹਿਤ ਲਿਆਉਣ ਦਾ ਫ਼ੈਸਲਾ <br/> ਅਗਲੀ ਖ਼ਬਰ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਲਈ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।