ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਾਡ ਸ਼ੋਅ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ ਵਿਖੇ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਲਾਈਟ ਐਂਡ ਸਾਊਾਡ ਸ਼ੋਅ ਆਈ.ਟੀ.ਆਈ ਬਟਾਲਾ ਵਿਖੇ ਹੋਵੇਗਾ | ਇਸ ਸਮਾਗਮ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਜਾਵੇਗੀ | ਉੱਥੇ ਹੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸ਼ੋਅ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਿਲ ਹੋਣਗੇ | ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਾਡ ਸ਼ੋਅ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸ਼ਮੂਲੀਅਤ ਕਰਨਗੇ | ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਹੋਣ ਵਾਲੇ ਲਾਈਟ ਐਂਡ ਸਾਊਾਡ ਸ਼ੋਅ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਹਾਜ਼ਰੀ ਭਰੀ ਜਾਵੇਗੀ |
ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਤੇ ਹੁਸ਼ਿਆਰਪੁਰ 'ਚ ਕੱਲ੍ਹ ਹੋਣਗੇ ਲਾਈਟ ਐਂਡ ਸਾਊਾਡ ਸ਼ੋਅ-ਤਰੁਨਪ੍ਰੀਤ ਸਿੰਘ ਸੌਂਦ <br/>
ਅਜੀਤ ਡੈਸਕ
07-11-2025