14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨਿਹੰਗ ਸਿੰਘ ਜਥੇਬੰਦੀਆਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾਈ ਰਵਾਇਤਾਂ ਅਨੁਸਾਰ ਮਹੱਲਾ ਕੱਢਿਆ

ਸੁਲਤਾਨਪੁਰ ਲੋਧੀ ਵਿਖੇ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿਚ ਸਜਾਏ ਗਏ ਮਹੱਲੇ ਦੌਰਾਨ ਨਿਹੰਗ ਸਿੰਘ | ਤਸਵੀਰ: ਮੁਨੀਸ਼<br/> 07-11-2025

ਸੰਗਤਾਂ ਖੰਡੇ ਬਾਟੇ ਦਾ ਅੰਮਿ੍ਤ ਪਾਨ ਕਰਕੇ ਗੁਰੂ ਵਾਲੀਆਂ ਬਣਨ-ਬਾਬਾ ਬਲਬੀਰ ਸਿੰਘ
ਸੁਲਤਾਨਪੁਰ ਲੋਧੀ (ਕਪੂਰਥਲਾ), 6 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿਚ ਅੱਜ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਸਾਹਮਣੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਇਤਿਹਾਸਕ ਨਿਸ਼ਾਨ, ਨਗਾਰਿਆਂ ਦੀ ਛਤਰ ਛਾਇਆ ਹੇਠ ਮਹੱਲੇ ਦੀ ਆਰੰਭਤਾ ਹੋਈ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਨਿਹੰਗ ਸਿੰਘਾਂ ਦੀ ਚੱਲੀ ਆ ਰਹੀ ਮਰਿਆਦਾ ਅਨੁਸਾਰ ਪਾਏ ਗਏ | ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜਸਬੀਰ ਸਿੰਘ ਦਰਬਾ, ਬਾਬਾ ਭੁਪਿੰਦਰ ਸਿੰਘ ਖਕਾਨ ਕਲਾਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਮਹੱਲੇ ਦੀ ਆਰੰਭਤਾ ਮੌਕੇ ਬਾਬਾ ਬਲਬੀਰ ਸਿੰਘ ਨੇ ਅਰਦਾਸ ਕੀਤੀ ਤੇ ਉਨ੍ਹਾਂ ਇਸ ਮੌਕੇ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦਾ ਅੰਮਿ੍ਤ ਪਾਣ ਕਰਕੇ ਗੁਰੂ ਵਾਲੀਆਂ ਬਣਨ | ਗੁਰਦੁਆਰਾ ਅਕਾਲ ਬੁੰਗਾ ਤੋਂ ਨਿਹੰਗ ਸਿੰਘਾਂ ਦਾ ਵਿਸ਼ਾਲ ਕਾਫ਼ਲਾ, ਹਾਥੀਆਂ, ਊਠਾਂ, ਘੋੜਿਆਂ ਤੇ ਗੱਡੀਆਂ ਤੋਂ ਇਲਾਵਾ ਪੈਦਲ ਚੱਲ ਕੇ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਸੰਤਘਾਟ ਨੇੜੇ ਖੁੱਲੇ੍ਹ ਮੈਦਾਨ ਵਿਚ ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਘੇ ਵਜਾਉਂਦੇ ਸਿੰਘ ਗਰਾਉਂਡ ਵਿਚ ਪੁੱਜਾ | ਇੱਥੇ ਨਿਹੰਗ ਸਿੰਘਾਂ ਨੇ ਗਤਕਾ, ਘੋੜ ਦੌੜ, ਨੇਜੇ ਨਾਲ ਕਿੱਲਾ ਪੁੱਟਣ, ਇਕ ਤੋਂ ਦੋ, ਦੋ ਤੋਂ ਚਾਰ ਤੇ ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ | ਇਸ ਮੌਕੇ ਜਥੇਦਾਰ ਬਾਬਾ ਜੋਗਾ ਸਿੰਘ ਸ਼ਹੀਦ ਮਿਸਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਵਲੋਂ ਤਰਨਾ ਦਲ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਰਾਜ-ਸਭਾ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਇੰਦਰਬੀਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਜਗਜੀਤ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਹਰਬੰਸ ਸਿੰਘ ਲਿਖਾਰੀ, ਬਾਬਾ ਖੜਕ ਸਿੰਘ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ, ਚਮਕੌਰ ਸਿੰਘ, ਬਾਬਾ ਛਿੰਦਾ ਸਿੰਘ ਭਿੱਖੀਵਿੰਡ, ਬਾਬਾ ਰਾਜਾਰਾਮ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਇੰਦਰ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੁਰਸ਼ੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਪ੍ਰੇਮ ਸਿੰਘ ਬਾਬਾ ਚਰਨ ਸਿੰਘ ਸੁਰਸਿੰਘ ਵਾਲੇ, ਪਰਮਜੀਤ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸ਼ੇਰ ਸਿੰਘ, ਬਾਬਾ ਬਲਬੀਰ ਸਿੰਘ ਖਾਪੜਖੇੜੀ, ਬਾਬਾ ਬਾਊ ਸਿੰਘ, ਬਾਬਾ ਮਹਿਕ ਸਿੰਘ, ਬਾਬਾ ਹਰਪ੍ਰੀਤ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਜਗਦੀਸ਼ ਸਿੰਘ, ਬਾਬਾ ਚਰਨ ਸਿੰਘ, ਬਾਬਾ ਸਤਿੰਦਰ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਨਿਹਾਲ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਕਰਮ ਸਿੰਘ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਗਗਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਦਾਰਾ 'ਅਜੀਤ' ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੰੂ ਵੰਡਿਆ ਕਣਕ ਦਾ ਬੀਜ <br/> ਅਗਲੀ ਖ਼ਬਰ ਪਤੀ-ਪਤਨੀ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।