14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਾਜਿੰਦਰ ਗੁਪਤਾ ਨੇ ਰਾਜ ਸਭਾ ਮੈਂਬਰ ਵਜੋਂ ਪੰਜਾਬੀ 'ਚ ਚੁੱਕੀ ਸਹੁੰ <br/>

ਅਜੀਤ ਡੈਸਕ 07-11-2025

ਬਰਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਉੱਘੇ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ | ਇਹ ਸਹੁੰ ਚੁੱਕ ਸਮਾਗਮ ਸੰਸਦ ਭਵਨ ਵਿਖੇ ਹੋਇਆ, ਜਿੱਥੇ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. ਰਾਧਾਕਿ੍ਸ਼ਨਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ | ਸ੍ਰੀ ਗੁਪਤਾ ਵਲੋਂ ਰਾਜ ਸਭਾ ਮੈਂਬਰ ਵਜੋਂ ਪੰਜਾਬੀ ਵਿਚ ਸਹੁੰ ਚੁੱਕੀ ਗਈ ਹੈ | ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਰਾਜਿੰਦਰ ਗੁਪਤਾ ਨੂੰ ਪਿਛਲੇ ਮਹੀਨੇ ਹੀ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣਿਆ ਗਿਆ ਸੀ | ਗੁਪਤਾ ਨੂੰ ਭਾਰਤ ਦੇ ਪ੍ਰਮੁੱਖ ਉਦਯੋਗਪਤੀਆਂ ਵਿਚ ਗਿਣਿਆ ਜਾਂਦਾ ਹੈ, ਜਿਨ੍ਹਾਂ ਨੇ ਟਰਾਈਡੈਂਟ ਗਰੁੱਪ ਨੂੰ ਕੱਪੜਾ, ਕਾਗ਼ਜ਼, ਊਰਜਾ ਅਤੇ ਰਸਾਇਣ ਦੇ ਖੇਤਰ ਵਿਚ ਇੱਕ ਵਿਸ਼ਵ-ਪੱਧਰੀ ਸਮੂਹ ਬਣਾਇਆ ਹੈ | ਇਕ ਉੱਦਮੀ ਹੋਣ ਤੋਂ ਇਲਾਵਾ ਰਾਜਿੰਦਰ ਗੁਪਤਾ ਇਕ ਪ੍ਰਸਿੱਧ ਪਰਉਪਕਾਰੀ ਵੀ ਹਨ | ਉਹ ਸਿਹਤ, ਸਿੱਖਿਆ ਹੁਨਰ ਵਿਕਾਸ ਅਤੇ ਰੁਜ਼ਗਾਰ ਨਾਲ ਜੁੜੇ ਕਈ ਕੰਮਾਂ ਵਿਚ ਸਰਗਰਮੀ ਨਾਲ ਸ਼ਾਮਿਲ ਹਨ, ਖ਼ਾਸ ਕਰ ਕੇ ਪੇਂਡੂ ਨੌਜਵਾਨਾਂ ਅਤੇ ਅÏਰਤਾਂ ਲਈ | ਇਸ ਸਹੁੰ ਚੁੱਕ ਸਮਾਗਮ ਦੇ ਨਾਲ ਹੀ ਰਾਜਿੰਦਰ ਗੁਪਤਾ ਦੀ ਸੰਸਦੀ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ |

ਪਿਛਲੀ ਖ਼ਬਰ 'ਆਪ' ਸਰਕਾਰ ਨੂੰ ਹਲਕਾ ਵਾਸੀ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾ ਦੇਣਗੇ- ਚੰਨੀ <br/> ਅਗਲੀ ਖ਼ਬਰ ਅਦਾਰਾ 'ਅਜੀਤ' ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੰੂ ਵੰਡਿਆ ਕਣਕ ਦਾ ਬੀਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।