14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਐਸ.ਸੀ. ਕਮਿਸ਼ਨ ਅੱਗੇ ਰਾਜਾ ਵੜਿੰਗ ਦੇ ਵਕੀਲ ਹੋਏ ਪੇਸ਼ <br/>

ਅਜੀਤ ਡੈਸਕ 07-11-2025
ਚੰਡੀਗੜ੍ਹ, 6 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਮਰਹੂਮ ਸਵ. ਬੂਟਾ ਸਿੰਘ ਸੰਬੰਧੀ ਟਿੱਪਣੀ ਮਾਮਲੇ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅੱਜ ਤਲਬ ਕੀਤਾ ਗਿਆ ਸੀ ਪਰ ਰਾਜਾ ਵੜਿੰਗ ਦੀ ਤਰਫੋਂ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਪੇਸ਼ ਹੋਏ ਪ੍ਰੰਤੂ ਉਹ ਕਮਿਸ਼ਨ ਅੱਗੇ ਮੌਕੇ 'ਤੇ ਵਕਾਲਤਨਾਮਾ ਪੇਸ਼ ਨਹੀਂ ਕਰ ਸਕੇ | ਇਸ ਮੌਕੇ ਰਾਜਾ ਵੜਿੰਗ ਨੇ ਆਪਣੇ ਵਕੀਲ ਰਾਹੀਂ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੇਸ਼ੀ ਤੋਂ ਛੋਟ ਦੀ ਮੰਗ ਕਰਦਿਆਂ ਚੋਣਾਂ ਉਪਰੰਤ ਦੀ ਤਰੀਕ ਦੀ ਮੰਗ ਕੀਤੀ ਹੈ | ਇਸੇ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ | ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੱਤਰ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਹੈ ਉਨ੍ਹਾਂ ਨੇ ਪੱਤਰ ਜਾਰੀ ਕਰ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਸ ਸੰਬੰਧੀ ਸਪਸ਼ਟੀਕਰਨ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਪ੍ਰਾਪਤ ਸਪਸ਼ਟੀਕਰਨ ਦੀ ਘੋਖ ਪੁਲਿਸ ਵਲੋਂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਨੇ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਕਾਰਨ ਕਮਿਸ਼ਨ ਵਲੋਂ ਅੱਜ ਮਿਤੀ 6 ਨਵੰਬਰ ਨੂੰ ਰੱਖੀ ਗਈ ਪੇਸ਼ੀ ਤੋਂ ਛੋਟ ਮੰਗੀ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਪੱਤਰ ਨੂੰ ਸਵੀਕਾਰ ਕਰਦੇ ਹੋਏ ਕਮਿਸ਼ਨ ਵਲੋਂ ਉਨ੍ਹਾਂ ਨੂੰ 17 ਨਵੰਬਰ ਦਾ ਸਮਾਂ ਦਿੱਤਾ ਗਿਆ ਹੈ | ਰਾਜਾ ਵੜਿੰਗ ਖ਼ਿਲਾਫ਼ ਦਰਜ ਕੀਤੇ ਮਾਮਲੇ ਸੰਬੰਧੀ ਕਮਿਸ਼ਨ ਵਲੋਂ ਐਸ.ਐਸ.ਪੀ.ਕਪੂਰਥਲਾ ਤੋਂ ਰਿਪੋਰਟ ਦੀ ਕਾਪੀ ਮੰਗੀ ਗਈ ਹੈ ਕਿ ਉਨ੍ਹਾਂ ਵਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ 10 ਨਵੰਬਰ ਨੂੰ ਮੰਗੀ ਗਈ ਹੈ |

ਪਿਛਲੀ ਖ਼ਬਰ ਗੁਜਰਾਤ ਹਾਈ ਕੋਰਟ ਨੇ ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਛੇ ਮਹੀਨੇ ਦੀ ਜ਼ਮਾਨਤ ਦਿੱਤੀ ਅਗਲੀ ਖ਼ਬਰ ਮੁਸ਼ਕਿਲਾਂ ਦੇ ਹੱਲ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਜਵਾਬ-ਸੁਖਬੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।