14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ <br/>

ਅਜੀਤ ਡੈਸਕ 07-11-2025

ਚੰਡੀਗੜ੍ਹ, 6 ਨਵੰਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਪੰਜਾਬ ਦੇ ਇਕ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰੀ ਤੌਰ 'ਤੇ ਚੁਣੀ ਗਈ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਕੇਂਦਰ ਸਰਕਾਰ ਦੇ ਇਕਪਾਸੜ ਕਦਮ ਵਿਰੁੱਧ ਮੰਗ ਪੱਤਰ ਸੌਂਪਿਆ ਗਿਆ | ਵਫ਼ਦ ਵਿਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ ਅਤੇ ਸੀਨੀਅਰ ਆਗੂ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਢੋਸ, ਵਿਦਿਆਰਥੀ ਆਗੂ ਵਤਨਵੀਰ ਗਿੱਲ ਅਤੇ ਪੀ.ਯੂ. ਸੈਨੇਟ ਮੈਂਬਰ ਆਈ.ਪੀ. ਸਿੱਧੂ ਅਤੇ ਰਵਿੰਦਰ ਧਾਲੀਵਾਲ ਸ਼ਾਮਿਲ ਸਨ | ਵਫ਼ਦ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੇ 28 ਅਕਤੂਬਰ 2025 ਦੇ ਨੋਟੀਫ਼ਿਕੇਸ਼ਨ ਦਾ ਸਖ਼ਤ ਵਿਰੋਧ ਕੀਤਾ, ਜਿਸ ਨੇ ਸੈਨੇਟ ਦੀ ਕਾਨੂੰਨੀ ਤਾਕਤ 90 ਤੋਂ ਘਟਾ ਕੇ ਸਿਰਫ਼ 31 ਮੈਂਬਰ ਕਰ ਦਿੱਤੀ, ਜਿਨ੍ਹਾਂ 'ਚੋਂ 13 ਸਿੱਧੇ ਤੌਰ 'ਤੇ ਕੇਂਦਰ ਦੁਆਰਾ ਨਾਮਜ਼ਦ ਕੀਤੇ ਜਾਣਗੇ | ਰਾਜਪਾਲ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਤਬਾਹ ਕਰ ਦਿੱਤਾ ਹੈ ਜੋ ਪਿਛਲੇ 60 ਸਾਲਾਂ ਤੋਂ ਸਫਲਤਾਪੂਰਵਕ ਕੰਮ ਕਰ ਰਿਹਾ ਹੈ | ਸੈਨੇਟ ਦੀ ਤਾਕਤ ਘਟਾ ਕੇ ਅਤੇ ਸਿੰਡੀਕੇਟ ਨੂੰ ਭੰਗ ਕਰਕੇ, ਕੇਂਦਰ ਪੰਜਾਬ ਦੇ ਵਿੱਦਿਅਕ ਅਦਾਰਿਆਂ 'ਤੇ ਕਬਜ਼ਾ ਕਰਨਾ ਚਾਹੁੰਦਾ ਹੈ | ਬੀ.ਬੀ.ਐਮ.ਬੀ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ, ਭਾਜਪਾ ਹੁਣ ਸਾਡੀ ਯੂਨੀਵਰਸਿਟੀ ਨੂੰ ਨਿਸ਼ਾਨਾ ਬਣਾ ਰਹੀ ਹੈ | ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ, ਲੋਕਤੰਤਰੀ ਢਾਂਚੇ ਅਤੇ ਸੱਭਿਆਚਾਰਕ ਪਛਾਣ ਦੀ ਰੱਖਿਆ ਕਰਨ ਅਤੇ ਦਖ਼ਲ ਦੇਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਜਥੇ ਨਾਲ ਆਏ ਸ਼ਰਧਾਲੂਆਂ ਨੇ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਕੀਤੇ ਦਰਸ਼ਨ <br/> ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ 21 ਨੂੰ ਰਾਸ਼ਟਰੀ ਰਾਜ ਮਾਰਗ ਤੇ ਰੇਲ ਪਟੜੀ ਜਾਮ ਕਰਨ ਦੀ ਚਿਤਾਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।