15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਾਕਿ ਸਰਕਾਰ ਹਥਿਆਰਬੰਦ ਬਲਾਂ ਬਾਰੇ ਕਾਨੂੰਨ 'ਚ ਸੋਧ ਕਰਨ ਲਈ ਤਿਆਰ-ਖ਼ਵਾਜਾ ਆਸਿਫ਼ <br/>

ਅਜੀਤ ਡੈਸਕ 07-11-2025
ਅੰਮਿ੍ਤਸਰ, 6 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ 27ਵੀਂ ਸੋਧ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ | ਇਸ ਬਾਰੇ ਅੱਜ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਥਿਆਰਬੰਦ ਬਲਾਂ ਬਾਰੇ ਕਾਨੂੰਨ 'ਚ ਸੋਧਾਂ ਬਾਰੇ ਸਰਕਾਰ ਸੰਵਿਧਾਨ 'ਚ ਤਬਦੀਲੀਆਂ 'ਤੇ ਵਿਚਾਰ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਸਾਡੀਆਂ ਰੱਖਿਆ ਜ਼ਰੂਰਤਾਂ ਬਦਲ ਗਈਆਂ ਹਨ, ਇਸ ਲਈ ਧਾਰਾ 243 'ਚ ਸੋਧ ਕਰਨਾ ਜ਼ਰੂਰੀ ਹੋ ਚੁੱਕਿਆ ਹੈ | ਪਾਕਿ ਦੇ ਸੰਵਿਧਾਨ ਦੀ ਧਾਰਾ 243 'ਚ ਕਿਹਾ ਗਿਆ ਹੈ ਕਿ ਸੰਘੀ ਸਰਕਾਰ ਕੋਲ ਹਥਿਆਰਬੰਦ ਬਲਾਂ ਦਾ ਨਿਯੰਤਰਨ ਅਤੇ ਕਮਾਂਡ ਹੋਵੇਗੀ ਅਤੇ ਹਥਿਆਰਬੰਦ ਬਲਾਂ ਦੀ ਸੁਪਰੀਮ ਕਮਾਂਡ ਰਾਸ਼ਟਰਪਤੀ ਕੋਲ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਆਪਣੇ ਚੱਲ ਰਹੇ ਕਾਰਜਕਾਲ ਦੌਰਾਨ ਦੂਜੀ ਵਾਰ ਸੰਵਿਧਾਨ 'ਚ ਸੋਧ ਕਰਨ ਦੀ ਤਿਆਰੀ 'ਚ ਹੈ ਅਤੇ ਇਹ ਪੂਰੀ ਪ੍ਰਕਿਰਿਆ ਆਪਸੀ ਸਲਾਹ-ਮਸ਼ਵਰੇ ਰਾਹੀਂ ਕੀਤੀ ਜਾਵੇਗੀ | ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਪੁਸ਼ਟੀ ਕੀਤੀ ਕਿ ਸੱਤਾਧਾਰੀ ਪਾਰਟੀ ਨੇ ਸੋਧ ਪੇਸ਼ ਕਰਨ 'ਚ ਉਨ੍ਹਾਂ ਦਾ ਸਮਰਥਨ ਮੰਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 27ਵੀਂ ਸੰਵਿਧਾਨਕ ਸੋਧ ਦਾ ਪ੍ਰਸਤਾਵ 7 ਨਵੰਬਰ ਨੂੰ ਪਾਕਿ ਦੀ ਸੰਸਦ 'ਚ ਪੇਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਪ੍ਰਸਿੱਧ ਕਵੀ, ਗੀਤਕਾਰ ਅਤੇ ਪਟਕਥਾ ਲੇਖਕ ਜਾਵੇਦ ਅਖਤਰ ਅਗਲੀ ਖ਼ਬਰ ਇਮੀਗ੍ਰੇਸ਼ਨ ਕੰਸਲਟੈਂਸੀ ਦੀ ਆੜ ਹੇਠ ਕੀਤੀ ਜਾ ਰਹੀ ਹੈ ਮਨੁੱਖੀ ਤਸਕਰੀ-ਹਾਈ ਕੋਰਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।