21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਾਬਕਾ ਡੀ.ਆਈ.ਜੀ. ਭੁੱਲਰ ਮੁੜ 5 ਦਿਨਾਂ ਲਈ ਸੀ.ਬੀ.ਆਈ. ਕੋਲ ਰਿਮਾਂਡ 'ਤੇ <br/>

ਅਜੀਤ ਡੈਸਕ 07-11-2025
ਚੰਡੀਗੜ੍ਹ, 6 ਨਵੰਬਰ (ਕਪਿਲ ਵਧਵਾ)– ਸਾਬਕਾ ਡੀ.ਆਈ.ਜੀ. ਹਰਚਰਨ ਭੁੱਲਰ ਨੂੰ ਸੀ.ਬੀ.ਆਈ. ਅਦਾਲਤ ਨੇ ਹੁਣ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਹੈ, ਜਦਕਿ ਰਿਸ਼ਵਤਖੋਰੀ ਮਾਮਲੇ ਵਿਚ ਸੀ. ਬੀ. ਆਈ. ਦੇ ਅਧਿਕਾਰੀਆਂ ਨੂੰ ਕਿ੍ਸ਼ਨੂੰ ਦਾ 4 ਦਿਨਾਂ ਰਿਮਾਂਡ ਮਿਲਿਆ ਹੈ | ਹਰਚਰਨ ਸਿੰਘ ਭੁੱਲਰ ਦੇ ਵਕੀਲ ਨੇ ਰਿਮਾਂਡ ਅਪੀਲ ਦਾ ਵਿਰੋਧ ਕਰਦਿਆਂ ਦਲੀਲ ਦਿੱਤੀ ਕਿ ਸੀ. ਬੀ. ਆਈ. ਨੂੰ ਪੁੱਛਗਿੱਛ ਲਈ ਕਾਫੀ ਸਮਾਂ ਮਿਲ ਚੁੱਕਾ ਅਤੇ ਹੁੁਣ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਨਵੇਂ ਮਾਮਲੇ ਵਿਚ ਰਿਮਾਂਡ ਲੈਣਾ ਗੈਰਜ਼ਰੂਰੀ ਹੈ | ਸੀ. ਬੀ. ਆਈ. ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਰਿਮਾਂਡ ਦੌਰਾਨ ਭੁੱਲਰ ਤੇ ਕਿ੍ਸ਼ਨੂੰ ਨੇ 10 ਆਈ.ਪੀ.ਐੱਸ. ਅਤੇ 4 ਆਈ.ਏ.ਐੱਸ. ਅਧਿਕਾਰੀਆਂ ਦੇ ਨਾਮਾਂ ਦਾ ਖੁਲਾਸਾ ਕੀਤਾ ਹੈ, ਜੋ ਕਿ ਪਟਿਆਲਾ ਦੇ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਰਾਹੀਂ ਕਾਲੇ ਧਨ ਨੂੰ ਜ਼ਮੀਨਾਂ ਵਿਚ ਨਿਵੇਸ਼ ਕਰਦੇ ਸਨ | ਸੂਤਰਾਂ ਅਨੁਸਾਰ ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਕਰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ | ਇਸ ਦੇ ਨਾਲ ਹੀ ਵਿਚੋਲੇ ਕਿ੍ਸ਼ਨੂੰ ਅਤੇ ਉਸ ਦੀ ਪਤਨੀ ਦੇ ਨਾਮ 'ਤੇ ਮਿਲੀ 1.2 ਕਰੋੜ ਰੁਪਏ ਦੀ ਜਾਇਦਾਦ ਜੋ ਕਿ ਬੀਤੇ ਦੋ ਸਾਲਾਂ ਵਿਚ ਹੀ ਖਰੀਦੀ ਗਈ ਹੈ |

ਪਿਛਲੀ ਖ਼ਬਰ ਪਾਕਿ ਵਲੋਂ ਅਫ਼ਗਾਨਿਸਤਾਨ 'ਤੇ ਮੁੜ ਹਮਲਾ-ਜੰਗਬੰਦੀ ਤੋੜੀ <br/> ਅਗਲੀ ਖ਼ਬਰ ਡੇਰਾ ਬਾਬਾ ਸ੍ਰੀਚੰਦ ਨਿਰਮਾਣ ਆਸ਼ਰਮ ਭਨਾਮ ਵਿਖੇ ਗੁਰਪੁਰਬ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।