21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਤੱਕ ਹੋਵੇਗੀ ਪੂਰੀ-ਸਪੀਕਰ ਸੰਧਵਾਂ <br/>

ਅਜੀਤ ਡੈਸਕ 07-11-2025

ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਸਤਨਾਮ ਸਿੰਘ ਸੱਤੀ, ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਰਜ਼ੀ ਪੰਜਾਬ ਵਿਧਾਨ ਸਭਾ ਦੀ ਉਸਾਰੀ ਦੇ ਕੰਮ ਨੂੰ 20 ਨਵੰਬਰ ਤੱਕ ਮੁਕੰਮਲ ਕੀਤਾ ਜਾਵੇਗਾ | ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਦਿੱਤੀ | ਸਪੀਕਰ ਨੇ ਕਿਹਾ ਕਿ ਇਹ ਵਿਲੱਖਣ ਵਿਧਾਨ ਸਭਾ ਸੈਸ਼ਨ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 24 ਨਵੰਬਰ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ | ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ (ਕੀਰਤਪੁਰ ਸਾਹਿਬ) ਤੋਂ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਦਾ ਸਵਾਗਤ ਵੱਖ-ਵੱਖ ਥਾਵਾਂ ਤੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਕੀਤਾ ਜਾਵੇਗਾ | ਮੀਟਿੰਗ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਗਰੁੱਪ ਆਫ਼ ਮਿਨਿਸਟਰਜ਼ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ, ਸਕੱਤਰ ਹਰਪ੍ਰੀਤ ਸਿੰਘ, ਡਾ. ਅਭਿਨਵ ਤਿ੍ਖਾ, ਐਡੀਜੀਪੀ ਸ. ਸੁਰਿੰਦਰਪਾਲ ਸਿੰਘ ਪਰਮਾਰ, ਡੀ.ਆਈ.ਜੀ. ਨਾਨਕ ਸਿੰਘ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਐਕਸੀਅਨ ਲੋਕ ਨਿਰਮਾਣ ਵਿਭਾਗ ਰੂਪਨਗਰ ਐਸਐਸ ਭੁੱਲਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਮੁਲਤਵੀ ਅਗਲੀ ਖ਼ਬਰ ਪੰਜਾਬ ਦੇ ਸਿਆਸੀ ਦਲ ਰਾਜ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਦੇ ਰੌਂਅ 'ਚ ਨਹੀਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।