ਸੁਲਤਾਨਪੁਰ (ਯੂ.ਪੀ.), 6 ਨਵੰਬਰ (ਯੂ. ਐੱਨ. ਆਈ.)-ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੀ ਐੱਮ.ਪੀ.-ਐੱਮ. ਐੱਲ. ਏ. ਅਦਾਲਤ ਵਿਚ ਕਾਂਗਰਸ ਆਗੂ ਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਦਾਇਰ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਵੀਰਵਾਰ ਇਕ ਵਕੀਲ ਦੀ ਮÏਤ ਕਾਰਨ ਮੁਲਤਵੀ ਕਰ ਦਿੱਤੀ ਗਈ¢ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਨਵੰਬਰ ਨੂੰ ਹੋਵੇਗੀ¢ ਰਾਹੁਲ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਇਕ ਵਕੀਲ ਦੀ ਮÏਤ ਕਾਰਨ ਅਦਾਲਤ ਵਿਚ ਸੋਗ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਸੁਣਵਾਈ ਨਹੀਂ ਹੋ ਸਕੀ¢ ਇਹ ਮਾਮਲਾ ਸਾਲ 2018 ਦਾ ਹੈ¢
ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਮੁਲਤਵੀ
ਅਜੀਤ ਡੈਸਕ
07-11-2025