21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

'ਆਪ' ਦੇ ਲੋਕ ਸਭਾ ਸੰਸਦ ਮੈਂਬਰਾਂ ਦਾ ਵਿਦਿਆਰਥੀਆਂ ਵਲੋਂ ਵਿਰੋਧ <br/>

ਅਜੀਤ ਡੈਸਕ 07-11-2025

ਚੰਡੀਗੜ੍ਹ, 6 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਲਲਕਾਰ ਅਤੇ ਹੋਰਾਂ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਸੰਸਦ ਮੈਂਬਰਾਂ ਸੰਗਰੂਰ ਤੋਂ ਗੁਰਮੀਤ ਮੀਤ ਹੇਅਰ ਅਤੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਪ੍ਰਤੀ ਗ਼ੁੱਸਾ ਪ੍ਰਗਟ ਕਰਦੇ ਹੋਏ ਰੋਸ ਪ੍ਰਗਟ ਕੀਤਾ ਅਤੇ ਦੋਵਾਂ ਨੂੰ ਵਿਦਿਆਰਥੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ | ਇਸ ਤੋਂ ਪਹਿਲਾ ਧਰਨੇ ਵਾਲੀ ਜਗ੍ਹਾਂ ਤੇ ਵਿਦਿਆਰਥੀਆਂ ਨੂੰ ਸਮਰਥਨ ਦੇਣ ਲਈ ਆਮ ਆਦਮੀ ਪਾਰਟੀ ਦੇ ਦੋ ਲੋਕ ਸਭਾ ਦੇ ਸੰਸਦ ਮੈਂਬਰ ਪੁੱਜੇ ਸਨ | ਹਾਲਾਂਕਿ, ਪਹੁੰਚਣ 'ਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ | ਉਨ੍ਹਾਂ ਪੁੱਛਿਆ ਕਿ ਜਦੋਂ ਅਰਵਿੰਦ ਕੇਜਰੀਵਾਲ ਨੂੰ ਕੁਝ ਹੁੰਦਾ ਹੈ ਤਾਂ 92 ਵਿਧਾਇਕ ਵਿਰੋਧ ਕਰਨ ਲਈ ਦਿੱਲੀ ਚਲੇ ਜਾਂਦੇ ਹਨ | ਪੰਜਾਬ ਸਰਕਾਰ ਅਜੇ ਵੀ ਪ੍ਰਸਤਾਵਾਂ ਦੀ ਖੇਡ ਕਿਉਂ ਖੇਡ ਰਹੀ ਹੈ? ਸੜਕਾਂ 'ਤੇ ਕੋਈ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੋ ਰਿਹਾ? ਸੰਸਦ ਮੈਂਬਰ ਮੀਤ ਹੇਅਰ ਨੇ ਸਪੱਸ਼ਟ ਕੀਤਾ ਕਿ ਅਸੀਂ ਰਾਜਪਾਲ ਨੂੰ ਮਿਲੇ ਹਾਂ | ਜਦੋਂ ਮੀਤ ਹੇਅਰ ਦੀਆਂ ਦਲੀਲਾਂ ਅਸਫਲ ਹੋ ਗਈਆਂ, ਤਾਂ ਵਿਦਿਆਰਥੀ ਆਗੂਆਂ ਨੇ ਤੁਰੰਤ ਮਾਲਵਿੰਦਰ ਸਿੰਘ ਕੰਗ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ |

ਪਿਛਲੀ ਖ਼ਬਰ ਜਲੰਧਰ ਦੇ ਪਿੰਡ ਮਾਣਕ ਦਾ 19ਵਾਂ ਵਿਆਹ ਮਹਾਂਕੁੰਭ ਕੱਲ੍ਹ <br/> ਅਗਲੀ ਖ਼ਬਰ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।