21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਯੂਨੀਵਰਸਿਟੀ ਧਰਨੇ ਨੂੰ ਸਿਆਸੀ, ਕਿਸਾਨ ਯੂਨੀਅਨਾਂ ਤੇ ਹੋਰ ਸੰਗਠਨਾਂ ਨੇ ਦਿੱਤੀ ਹਮਾਇਤ <br/>

ਅਜੀਤ ਡੈਸਕ 07-11-2025

ਚੰਡੀਗੜ੍ਹ, 6 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਸੈਨੇਟ ਭੰਗ ਕਰਨ ਵਿਰੁੱਧ ਵਿਦਿਆਰਥੀਆਂ ਦੁਆਰਾ ਲਗਾਏ 'ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ' ਵਿਚ ਵੱਡੀ ਗਿਣਤੀ ਵਿਚ ਰਾਜਨੀਤਕ, ਕਿਸਾਨ ਯੂਨੀਅਨਾਂ ਅਤੇ ਵੱਖ-ਵੱਖ ਸੰਗਠਨਾਂ ਦੇ ਮੈਂਬਰ ਹਮਾਇਤ ਅਤੇ ਸਾਥ ਦੇਣ ਲਈ ਪੁੱਜ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਯੂਨੀਵਰਸਿਟੀ ਵਿਖੇ ਸਿੰਡੀਕੇਟ ਅਤੇ ਸੈਨੇਟ ਚੋਣਾਂ ਦੀ ਬਹਾਲੀ ਨੂੰ ਲੈ ਕੇ ਚੱਲ ਰਹੇ ਧਰਨੇ 'ਚ ਸ਼ਮੂਲੀਅਤ ਕੀਤੀ ਅਤੇ ਕਿਹਾ ਕਿ ਪੰਜਾਬ ਦਿਵਸ ਵਾਲੇ ਦਿਨ ਕੇਂਦਰ ਵਲੋਂ ਜਾਰੀ ਕੀਤਾ ਇਹ ਪੱਤਰ ਯੂਨੀਵਰਸਿਟੀ ਦੇ ਲੋਕਤੰਤਰਿਕ ਥੰਮ੍ਹ ਨੂੰ ਢਹਿ-ਢੇਰੀ ਕਰਨ ਦੀ ਵਿੱਢੀ ਤਿਆਰੀ ਦਾ ਸਬੂਤ ਹੈ | ਉਪਰੰਤ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਸ਼ਲ ਦੇ ਉਪ ਪ੍ਰਧਾਨ ਅਸਮੀਤ ਸਿੰਘ ਅਤੇ ਪੰਜਾਬਨਾਮਾ ਜੱਥੇਬੰਦੀ ਦੇ ਆਗੂ ਗਗਨ ਸਿੰਘ ਨੇ ਦੱਸਿਆ ਕਿ ਡੈਮੋਕੈ੍ਰਟਿਕ ਟੀਚਰਜ਼ ਫਰੰਟ ਪੰਜਾਬ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ, ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਦੇ ਆਗੂਆਂ ਅਤੇ ਵਰਕਰਾਂ ਨੇ ਹਮਾਇਤ ਦੇਣ ਲਈ ਧਰਨੇ ਵਾਲੀ ਜਗ੍ਹਾ 'ਤੇ ਪੁੱਜੇ |

ਪਿਛਲੀ ਖ਼ਬਰ ਡਰਾਈਵਰ ਜਗਜੀਤ ਸਿੰਘ ਦੀ ਲਾਸ਼ ਨੂੰ ਪੰਜਾਬ ਰੋਡਵੇਜ਼ ਦੇ ਡਿਪੂ ਦੇ ਬਾਹਰ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜਲੰਧਰ ਦੇ ਪਿੰਡ ਮਾਣਕ ਦਾ 19ਵਾਂ ਵਿਆਹ ਮਹਾਂਕੁੰਭ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।