28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਜਾਬ 'ਚ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਹੁਣ ਨਹੀਂ ਹੋਵੇਗੀ ਲੋੜ-ਸੰਜੀਵ ਅਰੋੜਾ <br/>

ਅਜੀਤ ਡੈਸਕ 19-11-2025

• ਕਿਹਾ, ਪਹਿਲਾਂ ਕਈ ਵਿਭਾਗਾਂ ਤੋਂ ਪ੍ਰਵਾਨਗੀਆਂ ਲੈ ਕੇ ਕਰਾਉਣੀਆਂ ਪੈਂਦੀਆਂ ਸਨ ਜਮ੍ਹਾਂ
• ਬਿਜਲੀ ਮੰਤਰੀ ਵਲੋਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਸਖ਼ਤ ਹਦਾਇਤ

ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)-ਰਾਜ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫ਼ੈਸਲੇ ਦਾ ਐਲਾਨ ਕੀਤਾ ਹੈ ਜਿਸ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ | ਉਨ੍ਹਾਂ ਕਿਹਾ ਕਿ ਪਹਿਲਾਂ, ਬਿਨੈਕਾਰਾਂ ਨੂੰ ਬਿਜਲੀ ਕੁਨੈਕਸ਼ਨ ਲੈਣ ਤੋਂ ਪਹਿਲਾਂ ਸਥਾਨਕ ਅਧਿਕਾਰੀਆਂ ਜਿਵੇਂ ਕਿ ਐਮ.ਸੀਜ਼., ਗਮਾਡਾ, ਗਲਾਡਾ, ਜੇ.ਡੀ.ਏ, ਏ.ਡੀ.ਏ, ਪੀ.ਡੀ.ਏ ਜਾਂ ਬੀ.ਡੀ.ਏ ਦੁਆਰਾ ਜਾਰੀ ਐਨ.ਓ.ਸੀ, ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਂ ਮਨਜ਼ੂਰਸ਼ੁਦਾ ਇਮਾਰਤ ਯੋਜਨਾ ਵਰਗੀਆਂ ਪ੍ਰਵਾਨਗੀਆਂ ਜਮ੍ਹਾਂ ਕਰਾਉਣੀਆਂ ਪੈਂਦੀਆਂ ਸਨ | ਵੱਖ-ਵੱਖ ਵਿਭਾਗਾਂ ਤੋਂ ਇਨ੍ਹਾਂ ਪ੍ਰਵਾਨਗੀਆਂ ਉਪਲਬਧ ਨਾ ਹੋਣ ਜਾਂ ਦੇਰੀ ਹੋਣ ਕਾਰਨ, ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਦਾ ਸਰਕਾਰ ਵਲੋਂ ਹੱਲ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੋਧੀਆਂ ਹਦਾਇਤਾਂ ਮੁਤਾਬਿਕ, ਜੇਕਰ ਬਿਨੈਕਾਰ ਵਲੋਂ ਅੰਡਰਟੇਕਿੰਗ ਦਿੱਤੀ ਜਾਵੇਗੀ ਕਿ ਕਿਸੇ ਵੀ ਯੋਗ ਅਥਾਰਟੀ ਦੁਆਰਾ ਬਾਅਦ ਵਿਚ ਇਮਾਰਤ ਨੂੰ ਗੈਰ-ਕਾਨੂੰਨੀ ਜਾਂ ਅਣਅਧਿਕਾਰਤ ਘੋਸ਼ਿਤ ਕਰਨ ਦੀ ਸੂਰਤ ਵਿਚ ਉਸਦਾ ਬਿਜਲੀ ਕਨੈੱਕਸ਼ਨ ਕੱਟਿਆ ਜਾ ਸਕਦਾ ਹੈ ਤਾਂ ਸਪਲਾਈ ਕੋਡ 2024 ਦੇ ਲਾਗੂ ਉਪਬੰਧਾਂ ਤਹਿਤ ਸਾਰੇ ਬਿਨੈਕਾਰਾਂ ਨੂੰ ਬਿਜਲੀ ਸਪਲਾਈ ਕਨੈੱਕਸ਼ਨ ਜਾਰੀ ਕੀਤੇ ਜਾਣਗੇ | ਇਸ ਤੋਂ ਇਲਾਵਾ, ਬਿਨੈਕਾਰ ਨੂੰ ਸਪਲਾਈ ਕੋਡ 2024 ਮੁਤਾਬਿਕ ਭੁਗਤਾਨ ਯੋਗ ਸਾਰੇ ਆਮ ਲਾਗੂ ਖ਼ਰਚਿਆਂ ਤੋਂ ਇਲਾਵਾ ਨਿਪਟਾਰਾ ਕਰਨ ਸੰਬੰਧੀ ਖ਼ਰਚੇ (ਡਿਸਮੈਂਟਲਮੈਂਅ ਚਾਰਜ) ਨੂੰ ਕਵਰ ਕਰਨ ਲਈ ਸੁਰੱਖਿਆ ਵਜੋਂ ਸਰਵਿਸ ਕਨੈੱਕਸ਼ਨ ਚਾਰਜਾਂ ਦੇ ਬਰਾਬਰ ਰਕਮ ਅਦਾ ਕਰਨੀ ਪੈਂਦੀ ਹੈ | ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਪਾਰਦਰਸ਼ਤਾ ਅਤੇ ਇਕਸਾਰ ਲਾਗੂਕਰਨ 'ਤੇ ਜ਼ੋਰ ਦਿੰਦਿਆਂ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਅਤੇ ਸਾਵਧਾਨੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ |

ਪਿਛਲੀ ਖ਼ਬਰ ਸਰਹੱਦੀ ਇਲਾਕੇ 'ਚ ਅਦਾਰਾ 'ਅਜੀਤ' ਵਲੋਂ ਛੇਵੇਂ ਗੇੜ 'ਚ ਕਿਸਾਨਾਂ ਨੂੰ ਯੂਰੀਆ ਖਾਦ, ਡੀਜ਼ਲ ਅਤੇ ਲੋੜਵੰਦਾਂ ਨੂੰ ਚੈ... ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਤੇ ਝੂਠੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।