28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸੁਚਾਰੂ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ 'ਚ ਵੰਡਿਆ <br/>

ਅਜੀਤ ਡੈਸਕ 19-11-2025

ਸੁਰੱਖਿਆ ਲਈ ਏ.ਐਨ.ਪੀ.ਆਰ., ਚਿਹਰੇ ਦੀ ਪਛਾਣ ਵਾਲੇ ਕੈਮਰੇ ਤੇ ਡਰੋਨ ਸਹੂਲਤ ਦਾ ਪ੍ਰਬੰਧ-ਡੀ.ਜੀ.ਪੀ. ਗੌਰਵ ਯਾਦਵ
ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਕਰਨੈਲ ਸਿੰਘ)-ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਮੁਖੀ ਡੀ.ਜੀ.ਪੀ. ਗੌਰਵ ਯਾਦਵ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਤੇ ਟਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਡੀ.ਜੀ.ਪੀ. ਨੇ ਦੱਸਿਆ ਕਿ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਪੇਸ਼ੇਵਰਤਾ, ਵਚਨਬੱਧਤਾ, ਦਇਆ-ਭਾਵਨਾ ਤੇ ਸ਼ਰਧਾ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਂਦਿਆਂ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ | ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਤੇ ਵਿਸ਼ੇਸ਼ ਡੀ.ਜੀ.ਪੀ. ਇੰਟੈਲੀਜੈਂਸ ਪ੍ਰਵੀਨ ਸਿਨਹਾ ਵੀ ਮੌਜੂਦ ਸਨ | 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਯਾਦਗਾਰੀ ਸਮਾਗਮਾਂ 'ਚ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ | ਡੀ.ਜੀ.ਪੀ. ਨੇ ਕਿਹਾ ਕਿ ਸੀਨੀਅਰ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਇਕ ਵੱਡੀ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ, ਸੁਚਾਰੂ ਆਉਣ-ਜਾਣ ਤੇ ਆਰਾਮਦਾਇਕ ਅਨੁਭਵ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੁਰੱਖਿਆ ਪ੍ਰਬੰਧ ਅਤਿ-ਆਧੁਨਿਕ ਤਕਨਾਲੋਜੀ 'ਤੇ ਆਧਾਰਿਤ ਹਨ ਤੇ ਸ਼ਹਿਰ ਦੇ ਸਾਰੇ ਪ੍ਰਵੇਸ਼ ਤੇ ਨਿਕਾਸ ਸਥਾਨਾਂ 'ਤੇ ਆਟੋਮੈਟਿਕ ਨੰਬਰ ਪਲੇਟ ਰੈਕੋਗੀਨੇਸ਼ਨ (ਏ.ਐਨ.ਪੀ.ਆਰ.), ਪੀ.ਟੀ.ਜ਼ੈਡ ਤੇ ਚਿਹਰੇ ਦੀ ਪਛਾਣ ਵਾਲੇ ਕੈਮਰਿਆਂ ਨਾਲ ਡਰੋਨ ਨਿਗਰਾਨੀ ਦੀ ਵਿਵਸਥਾ ਕੀਤੀ ਗਈ ਹੈ, ਜਿਸ ਲਈ ਇਕ ਉੱਚ-ਤਕਨੀਕੀ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਰਿਹਾ ਹੈ | ਡੀ.ਜੀ.ਪੀ. ਨੇ ਕਿਹਾ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 25 ਸੈਕਟਰਾਂ 'ਚ ਵੰਡਿਆ ਗਿਆ ਹੈ ਤੇ ਹਰੇਕ ਸੈਕਟਰ ਦਾ ਆਪਣਾ ਸਬ-ਕੰਟਰੋਲ ਰੂਮ ਤੇ ਹੈਲਪ ਡੈਸਕ ਹੈ ਤਾਂ ਜੋ ਕੁਸ਼ਲ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ | ਸ਼ਰਧਾਲੂਆਂ ਦੀ ਸਹੂਲਤ ਲਈ, ਵਿਆਪਕ ਟਰੈਫਿਕ ਤੇ ਲੌਜਿਸਟਿਕਲ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਸ 'ਚ ਸਾਰੇ ਸਥਾਨਾਂ ਤੇ ਟੈਂਟ ਸਿਟੀ ਲਈ 24*7 ਸ਼ਟਲ ਸੇਵਾਵਾਂ ਸ਼ਾਮਿਲ ਹਨ | ਇਸ ਤੋਂ ਇਲਾਵਾ ਸੰਗਤ ਦੀ ਸੁਚਾਰੂ ਆਵਾਜਾਈ ਤੇ ਜ਼ਮੀਨੀ ਪੱਧਰ 'ਤੇ ਮਜ਼ਬੂਤ ਪ੍ਰਬੰਧਨ ਲਈ ਰਣਨੀਤਕ ਤੌਰ 'ਤੇ ਸਮਾਰਟ ਬੈਰੀਕੇਡਿੰਗ ਪ੍ਰਣਾਲੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਖ਼ੈਬਰ ਪਖਤੂਨਖਵਾ 'ਚ 15 ਅੱਤਵਾਦੀਆਂ ਦੇ ਮਾਰੇ ਜਾਣ ਦਾ ਦਾਅਵਾ ਅਗਲੀ ਖ਼ਬਰ ਸਰਹੱਦੀ ਇਲਾਕੇ 'ਚ ਅਦਾਰਾ 'ਅਜੀਤ' ਵਲੋਂ ਛੇਵੇਂ ਗੇੜ 'ਚ ਕਿਸਾਨਾਂ ਨੂੰ ਯੂਰੀਆ ਖਾਦ, ਡੀਜ਼ਲ ਅਤੇ ਲੋੜਵੰਦਾਂ ਨੂੰ ਚੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।