28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਖ਼ੈਬਰ ਪਖਤੂਨਖਵਾ 'ਚ 15 ਅੱਤਵਾਦੀਆਂ ਦੇ ਮਾਰੇ ਜਾਣ ਦਾ ਦਾਅਵਾ

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਜਨਸੰਪਰਕ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਸੂਬਾ ਖ਼ੈਬਰ ਪਖਤੂਨਖਵਾ 'ਚ ਦੋ ਵੱਖ-ਵੱਖ ਕਾਰਵਾਈਆਂ 'ਚ 15 ਫ਼ਿਤਨਾ-ਅਲ-ਖ਼ਵਾਰੀਜ ਅੱਤਵਾਦੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਹੈ | ਜਨਸੰਪਰਕ ਵਿੰਗ ਨੇ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਰਿਪੋਰਟ 'ਤੇ ਸੁਰੱਖਿਆ ਬਲਾਂ ਦੁਆਰਾ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਜਨਰਲ ਏਰੀਆ ਕੁਲਾਚੀ 'ਚ ਇਕ ਖ਼ੁਫ਼ੀਆ ਆਧਾਰਿਤ ਕਾਰਵਾਈ ਕੀਤੀ ਗਈ | ਆਪ੍ਰੇਸ਼ਨ ਦੇ ਸੰਚਾਲਨ ਦੌਰਾਨ ਫ਼ੌਜਾਂ ਨੇ ਅੱਤਵਾਦੀਆਂ ਦੇ ਸਥਾਨ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਹਮਲਾ ਕੀਤਾ ਅਤੇ ਅੱਤਵਾਦੀ ਕਮਾਂਡਰ ਆਲਮ ਮਹਿਸੂਦ ਸਮੇਤ 10 ਅੱਤਵਾਦੀਆਂ ਨੂੰ ਮਾਰ ਦਿੱਤਾ | ਉਕਤ ਤੋਂ ਇਲਾਵਾ ਉੱਤਰੀ ਵਜ਼ੀਰਸਤਾਨ ਜ਼ਿਲ੍ਹੇ ਦੇ ਜਨਰਲ ਏਰੀਆ ਦੱਤਾ ਖੇਲ 'ਚ ਕੀਤੇ ਗਏ ਇਕ ਹੋਰ ਖ਼ੁਫ਼ੀਆ ਆਧਾਰਿਤ ਕਾਰਵਾਈ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਨੇ 5 ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ |

ਪਿਛਲੀ ਖ਼ਬਰ ਝੋਨੇ ਦੀ ਚੁਕਾਈ 150 ਲੱਖ ਮੀਟਿ੍ਕ ਟਨ ਤੋਂ ਪਾਰ ਅਗਲੀ ਖ਼ਬਰ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸੁਚਾਰੂ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ 'ਚ ਵੰਡਿਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।