28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਝੋਨੇ ਦੀ ਚੁਕਾਈ 150 ਲੱਖ ਮੀਟਿ੍ਕ ਟਨ ਤੋਂ ਪਾਰ

ਅਜੀਤ ਡੈਸਕ 19-11-2025
ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)-ਸੂਬੇ 'ਚ ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿਚ ਸੁਚਾਰੂ ਅਤੇ ਢੁਕਵੇਂ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਚੁਕਾਈ ਦਾ ਅੰਕੜਾ 150 ਲੱਖ ਮੀਟਿ੍ਕ ਟਨ ਨੂੰ ਪਾਰ ਕਰ ਗਿਆ ਹੈ | ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਕਾਰਨ 17 ਨਵੰਬਰ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ | ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਖ਼ਰੀਦ, ਚੁਕਾਈ ਅਤੇ ਅਦਾਇਗੀ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ | ਹੁਣ ਤੱਕ 96920 ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਪ੍ਰਾਪਤ ਹੋਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ |

ਪਿਛਲੀ ਖ਼ਬਰ ਛੇਹਰਟਾ 'ਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ-ਦੋ ਗਿ੍ਫ਼ਤਾਰ ਅਗਲੀ ਖ਼ਬਰ ਖ਼ੈਬਰ ਪਖਤੂਨਖਵਾ 'ਚ 15 ਅੱਤਵਾਦੀਆਂ ਦੇ ਮਾਰੇ ਜਾਣ ਦਾ ਦਾਅਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।