ਚੰਡੀਗੜ੍ਹ, 18 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਬੁੱਧਵਾਰ ਤੱਕ ਮੁਲਤਵੀ ਕਰ ਦਿੱਤਾ | ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਦੁਬਾਰਾ ਸੁਣਵਾਈ ਕੀਤੀ ਜਾਵੇਗੀ, ਜਿਸ 'ਤੇ ਅਦਾਲਤ ਦੋਵਾਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ ਆਪਣਾ ਫ਼ੈਸਲਾ ਸੁਣਾ ਸਕਦੀ ਹੈ | ਜਸਟਿਸ ਤਿ੍ਭੂਵਨ ਦਈਆ ਦੀ ਅਦਾਲਤ ਨੇ ਦਲੀਲਾਂ ਸੁਣੀਆਂ ਪਰ ਮਾਮਲੇ ਨੂੰ 19 ਨਵੰਬਰ ਲਈ ਸੂਚੀਬੱਧ ਕੀਤਾ | ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਉਨ੍ਹਾਂ ਦੇ ਅੰਮਿ੍ਤਸਰ ਸਥਿਤ ਘਰ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਸੀ ਅਤੇ ਗਿ੍ਫ਼ਤਾਰੀ ਤੋਂ ਬਾਅਦ ਉਹ ਨਾਭਾ ਜੇਲ੍ਹ ਵਿਚ ਬੰਦ ਹਨ |
ਮਜੀਠੀਆ ਮਾਮਲੇ 'ਚ ਹਾਈ ਕੋਰਟ 'ਚ ਮੁੜ ਸੁਣਵਾਈ ਅੱਜ <br/>
ਅਜੀਤ ਡੈਸਕ
19-11-2025