28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਸ਼੍ਰੇਣੀ ਲਈ ਖ਼ੁਦ ਪ੍ਰਸ਼ਨ ਪੱਤਰ ਤਿਆਰ ਕਰਨ ਤੇ ਮੁਲਾਂਕਣ ਕਰਨ ਦਾ ਫ਼ੈਸਲਾ <br/>

ਅਜੀਤ ਡੈਸਕ 19-11-2025

ਐੱਸ. ਏ. ਐੱਸ. ਨਗਰ, 18 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੰਪਿਊਟਰ ਸਾਇੰਸ ਵਿਸ਼ੇ ਨੂੰ ਪੜ੍ਹਾਉਣ ਅਤੇ ਮੁਲਾਂਕਣ ਵਿਚ ਮਹੱਤਵਪੂਰਨ ਸੁਧਾਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਬੋਰਡ ਚੇਅਰਮੈਨ ਡਾ. ਅਮਰਪਾਲ ਸਿੰਘ, ਸੇਵਾ ਮੁਕਤ ਆਈ. ਏ. ਐਸ. ਦੀ ਅਗਵਾਈ 'ਚ ਹੋਈ ਅਕਾਦਮਿਕ ਕੌਂਸਲ ਦੀ ਮੀਟਿੰਗ ਵਿਚ ਲਿਆ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਹਾਲਾਂਕਿ ਕੰਪਿਊਟਰ ਸਾਇੰਸ ਦਾ ਵਿਸ਼ਾ ਕਲਾਸ 6ਵੀਂ ਸ਼੍ਰੇਣੀ ਤੋਂ ਪਹਿਲਾਂ ਹੀ ਲਾਜ਼ਮੀ ਤੌਰ 'ਤੇ ਪੜਾਇਆ ਜਾ ਰਿਹਾ ਹੈ, ਪਰੰਤੂ ਇਹ ਸਿਰਫ਼ ਗ੍ਰੇਡਿੰਗ ਵਾਲਾ ਵਿਸ਼ਾ ਹੀ ਰਿਹਾ ਹੈ, ਇਸ ਵਿਸ਼ੇ ਦੇ ਨੰਬਰ ਵਿਦਿਆਰਥੀ ਦੇ ਸਮੁੱਚੇ ਅਕਾਦਮਿਕ ਪ੍ਰਦਰਸ਼ਨ ਨੂੰ ਮੁਕੰਮਲ ਰੂਪ ਵਿਚ ਪ੍ਰਤੀਬਿੰਬਤ ਨਹੀਂ ਕਰਦੇ ਸਨ | ਉਨ੍ਹਾਂ ਦੱਸਿਆ ਕਿ ਕੰਪਿਊਟਰ ਸਾਇੰਸ ਵਿਸ਼ੇ ਦੇ 10ਵੀਂ ਅਤੇ 12ਵੀਂ ਸ਼੍ਰੇਣੀ ਲਈ ਪ੍ਰਸ਼ਨ ਪੱਤਰ ਤਿਆਰ ਕਰਨ ਅਤੇ ਮੁਲਾਂਕਣ ਹੁਣ ਬੋਰਡ ਵਲੋਂ ਖ਼ੁਦ ਹੀ ਕੀਤਾ ਜਾਵੇਗਾ, ਜਦਕਿ ਪਹਿਲਾਂ ਇਹ ਸਕੂਲ ਪੱਧਰ 'ਤੇ ਕੀਤਾ ਜਾਂਦਾ ਸੀ |

ਪਿਛਲੀ ਖ਼ਬਰ ਭਾਜਪਾ ਵਲੋਂ ਸ਼ਹੀਦੀ ਸ਼ਤਾਬਦੀ ਸੰਬੰਧੀ ਗੁਰਮਤਿ ਸਮਾਗਮ ਅੱਜ <br/> ਅਗਲੀ ਖ਼ਬਰ ਦੋ ਹਜ਼ਾਰ ਦੀ ਖਾਤਰ ਦੋਸਤ ਦਾ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।