28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਭਾਜਪਾ ਵਲੋਂ ਸ਼ਹੀਦੀ ਸ਼ਤਾਬਦੀ ਸੰਬੰਧੀ ਗੁਰਮਤਿ ਸਮਾਗਮ ਅੱਜ <br/>

ਅਜੀਤ ਡੈਸਕ 19-11-2025

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਜੇ.ਐਸ.ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ 19 ਨਵੰਬਰ ਨੂੰ ਦੁਪਹਿਰ 12 ਵਜੇ ਵਿਰਾਸਤ-ਏ-ਖਾਲਸਾ ਦੇ ਮੁੱਖ ਦਰਵਾਜ਼ੇ ਦੇ ਸਾਹਮਣੇ ਪੰਜ ਪਿਆਰਾ ਪਾਰਕ ਦੇ ਕੋਲ ਹੋਵੇਗਾ | ਜਿਸ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਕੌਮੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਸਮੁੱਚੀ ਲੀਡਰਸ਼ਿਪ ਸ਼ਮੂਲੀਅਤ ਕਰੇਗੀ | ਇਸ ਸੰਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਭਾਜਪਾ ਆਗੂ ਡਾ. ਸੁਭਾਸ਼ ਸ਼ਰਮਾ, ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਅਤੇ ਐਡ. ਅਮਨਪ੍ਰੀਤ ਸਿੰਘ ਕਾਬੜਵਾਲ ਦੀ ਹਾਜ਼ਰੀ ਵਿਚ ਦੱਸਿਆ ਕਿ ਭਾਜਪਾ ਵਲੋਂ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਕੇਂਦਰ ਦੀ ਗਰਾਂਟ ਨੂੰ ਆਪਣਾ ਦੱਸਣ 'ਤੇ ਭਾਜਪਾ ਨੇ ਘੇਰੀ ਮਾਨ ਸਰਕਾਰ <br/> ਅਗਲੀ ਖ਼ਬਰ ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਸ਼੍ਰੇਣੀ ਲਈ ਖ਼ੁਦ ਪ੍ਰਸ਼ਨ ਪੱਤਰ ਤਿਆਰ ਕਰਨ ਤੇ ਮੁਲਾਂਕਣ ਕਰਨ ਦਾ ਫ਼ੈਸਲਾ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।