28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ਹੀਦੀ ਸ਼ਤਾਬਦੀ ਨਗਰ ਕੀਰਤਨ ਦਾ ਟਾਂਡਾ 'ਚ ਭਰਵਾਂ ਸਵਾਗਤ <br/>

ਅਜੀਤ ਡੈਸਕ 19-11-2025

ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ)- ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੁਕਾਰ ਦਿਵਸ ਅਲੌਕਿਕ ਨਗਰ ਕੀਰਤਨ ਖ਼ਾਲਸਾਈ ਪਰੰਪਰਾਵਾਂ ਤੇ ਸਿੱਖੀ ਦੇ ਸਾਨਮੱਤੀ ਇਤਿਹਾਸ ਨੂੰ ਸਮਰਪਿਤ ਹਨ | ਸੰਤ ਬਾਬਾ ਗੁਰਦਿਆਲ ਸਿੰਘ ਹੂਰਾਂ ਦੇ ਮਹਾਨ ਉਪਰਾਲੇ ਸਦਕਾ ਸਿੱਖ ਸੰਗਤਾਂ ਦੀ ਟਾਂਡਾ 'ਚ ਹੋਏ ਸਵਾਗਤੀ ਸਮਾਗਮ ਲਈ ਰੱਖੇ ਗਏ ਇਕ ਵਿਸ਼ਾਲ ਸਮਾਗਮ ਦੌਰਾਨ ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਸ. ਹਰਜਿੰਦਰ ਸਿੰਘ ਧਾਮੀ ਨੇ ਕੀਤਾ | ਮਟਨ ਸਾਹਿਬ ਸ੍ਰੀਨਗਰ ਤੋਂ ਬੀਤੀ ਰਾਤ ਟਾਂਡਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਪੁੱਜਣ ਮਗਰੋਂ ਅੱਜ ਸਵੇਰੇ ਸੰਗਤਾਂ ਦੀ ਵਿਸ਼ਾਲ ਹਾਜ਼ਰੀ ਵਿਚ ਸੰਤ ਬਾਬਾ ਗੁਰਦਿਆਲ ਸਿੰਘ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਤੇ ਹੋਰ ਪੰਥਕ ਸ਼ਖ਼ਸੀਅਤਾਂ ਇਸ ਨਗਰ ਕੀਰਤਨ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਕਰਨ ਲਈ ਪੁੱਜੇ ਉੱਥੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਏਅਰਕੰਡੀਸ਼ਨ ਬੱਸ 'ਚ ਸੁਸ਼ੋਭਿਤ ਕੀਤਾ ਗਿਆ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਇਸ ਨਗਰ ਕੀਰਤਨ 'ਚ ਹਾਜ਼ਰੀ ਭਰੀ | ਇਸ ਸਮਾਗਮ ਦੌਰਾਨ ਜਿੱਥੇ ਇਸ ਵਿਸ਼ਾਲ ਸਵਾਗਤੀ ਸਮਾਗਮ ਦੌਰਾਨ ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਵਲੋਂ ਸੰਤ ਬਾਬਾ ਗੁਰਦਿਆਲ ਸਿੰਘ ਦੀਆਂ ਸਿੱਖ ਕੌਮ ਪ੍ਰਤੀ ਮਹਾਨ ਸੇਵਾਵਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਸਿੱਖੀ ਦੀ ਲਹਿਰ ਨੂੰ ਪ੍ਰਫੁੱਲਿਤ ਕਰਨ ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ | ਇਸ ਸਮਾਗਮ ਨੂੰ ਪ੍ਰਧਾਨ ਧਾਮੀ ਤੋਂ ਇਲਾਵਾ ਸੰਤ ਬਾਬਾ ਗੁਰਦਿਆਲ ਸਿੰਘ ਨੇ ਸੰਬੋਧਨ ਕੀਤਾ ਉੱਥੇ ਜ਼ਿਲ੍ਹਾ ਪ੍ਰਧਾਨ ਸ. ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਬਲਵੀਰ ਸਿੰਘ ਮਿਆਣੀ, ਅਰਵਿੰਦਰ ਸਿੰਘ ਰਸੂਲਪੁਰ, ਕਮਲਜੀਤ ਸਿੰਘ ਤੁਲੀ, ਹਰਭਿੰਦਰ ਸਿੰਘ, ਭਾਈ ਤਲਵਿੰਦਰ ਸਿੰਘ, ਭਾਈ ਜ਼ੋਰਾਵਰ ਸਿੰਘ, ਕੁਲਵੰਤ ਸਿੰਘ ਮੰਨਣ ਸਕੱਤਰ ਸ਼ੋ੍ਰਮਣੀ ਕਮੇਟੀ, ਅਵਤਾਰ ਸਿੰਘ ਗੁਰਮਤਿ ਪ੍ਰਚਾਰ ਸੇਵਾ ਕਮੇਟੀ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਹੋਰ ਮੈਂਬਰ ਤੇ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਸ਼ਰਨ ਕੌਰ ਰੰਧਾਵਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਪ੍ਰਗਟਾਈ <br/> ਅਗਲੀ ਖ਼ਬਰ ਕੇਂਦਰ ਦੀ ਗਰਾਂਟ ਨੂੰ ਆਪਣਾ ਦੱਸਣ 'ਤੇ ਭਾਜਪਾ ਨੇ ਘੇਰੀ ਮਾਨ ਸਰਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।