28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਹਾਈ ਕੋਰਟ ਨੇ ਅਣਐਲਾਨੀ ਪੈਨਸ਼ਨ ਕਟੌਤੀਆਂ 'ਤੇ ਲਗਾਈ ਸਖ਼ਤ ਪਾਬੰਦੀ <br/>

ਅਜੀਤ ਡੈਸਕ 19-11-2025
ਚੰਡੀਗੜ੍ਹ, 18 ਨਵੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੈਨਸ਼ਨਰਾਂ ਦੇ ਹਿਤ ਵਿਚ ਇਕ ਮਹੱਤਵਪੂਰਨ ਫ਼ੈਸਲੇ 'ਚ ਕਿਹਾ ਕਿ 'ਵੱਧ ਭੁਗਤਾਨ' ਜਾਂ ਕਿਸੇ ਹੋਰ ਕਾਰਨ ਦਾ ਹਵਾਲਾ ਦਿੰਦੇ ਹੋਏ, ਬਿਨਾਂ ਪਹਿਲਾਂ ਸੂਚਨਾ, ਸਹਿਮਤੀ ਜਾਂ ਨੋਟਿਸ ਦੇ ਪੈਨਸ਼ਨਾਂ ਵਿਚੋਂ ਕੋਈ ਵੀ ਕਟੌਤੀ ਨਾ ਸਿਰਫ਼ ਗੈਰ-ਕਾਨੂੰਨੀ ਹੈ, ਸਗੋਂ ਕੁਦਰਤੀ ਨਿਆਂ ਦੇ ਸਿਧਾਂਤਾਂ ਦੀ ਘੋਰ ਉਲੰਘਣਾ ਵੀ ਹੈ | ਇਸ ਦਿਸ਼ਾ ਵਿਚ ਸਖ਼ਤ ਰੁਖ਼ ਅਪਣਾਉਂਦੇ ਹੋਏ ਅਦਾਲਤ ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਹੁਕਮ ਦਿੱਤਾ ਹੈ ਕਿ ਉਹ ਸਾਰੇ ਏਜੰਸੀ ਬੈਂਕਾਂ ਨੂੰ ਪੈਨਸ਼ਨ ਖਾਤਿਆਂ ਵਿਚੋਂ ਇੱਕਪਾਸੜ ਜਾਂ ਅਚਾਨਕ ਕਟੌਤੀਆਂ ਨਾ ਕਰਨ ਲਈ ਸਪਸ਼ਟ ਨਿਰਦੇਸ਼ ਜਾਰੀ ਕਰੇ | ਪਟੀਸ਼ਨਕਰਤਾ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਨੇ ਬਿਨਾਂ ਕਿਸੇ ਪੂਰਵ ਸੂਚਨਾ ਜਾਂ ਚਿਤਾਵਨੀ ਦੇ ਉਸ ਦੇ ਪੈਨਸ਼ਨ ਖਾਤੇ ਵਿਚੋਂ 663,688 ਦੀ ਕਟੌਤੀ ਕੀਤੀ | ਬੈਂਕ ਨੇ ਦਾਅਵਾ ਕੀਤਾ ਕਿ ਇਹ 'ਵਧੇਰੇ ਪੈਨਸ਼ਨ' ਦੀ ਵਸੂਲੀ ਸੀ ਪਰ ਉਸ ਨੂੰ ਆਪਣਾ ਪੱਖ ਪੇਸ਼ ਕਰਨ ਦਾ ਕੋਈ ਨੋਟਿਸ ਜਾਂ ਮੌਕਾ ਨਹੀਂ ਮਿਲਿਆ | ਜਸਟਿਸ ਹਰਪ੍ਰੀਤ ਬਰਾੜ ਨੇ ਸੁਣਵਾਈ ਦੌਰਾਨ ਕਿਹਾ ਕਿ ਪੈਨਸ਼ਨਾਂ ਇਕ ਸੇਵਾਮੁਕਤ ਕਰਮਚਾਰੀ ਦੀ ਜ਼ਿੰਦਗੀ ਦੇ ਆਖ਼ਰੀ ਪੜਾਵਾਂ ਵਿਚ ਵਿੱਤੀ ਸੁਰੱਖਿਆ ਦਾ ਸਭ ਤੋਂ ਮਹੱਤਵਪੂਰਨ ਥੰਮ ਹੁੰਦੀਆਂ ਹਨ | ਅਚਾਨਕ ਕਟੌਤੀਆਂ ਨਾ ਸਿਰਫ਼ ਉਨ੍ਹਾਂ ਦੀਆਂ ਯੋਜਨਾਵਾਂ 'ਚ ਵਿਘਨ ਪਾਉਂਦੀਆਂ ਹਨ ਬਲਕਿ ਉਨ੍ਹਾਂ ਦੀ ਮਾਨਸਿਕ ਸਿਹਤ, ਮਾਣ ਅਤੇ ਸਥਿਰਤਾ 'ਤੇ ਵੀ ਮਾੜਾ ਪ੍ਰਭਾਵ ਪਾਉਂਦੀਆਂ ਹਨ | ਉਨ੍ਹਾਂ ਟਿੱਪਣੀ ਕੀਤੀ ਕਿ ਜ਼ਿਆਦਾਤਰ ਪੈਨਸ਼ਨਰ ਡਾਕਟਰੀ ਇਲਾਜ, ਦਵਾਈਆਂ ਅਤੇ ਰੋਜ਼ਾਨਾ ਲੋੜਾਂ ਲਈ ਪੂਰੀ ਤਰ੍ਹਾਂ ਆਪਣੀਆਂ ਪੈਨਸ਼ਨਾਂ 'ਤੇ ਨਿਰਭਰ ਕਰਦੇ ਹਨ ਇਸ ਲਈ ਭਾਰੀ ਅਣਐਲਾਨੀ ਵਸੂਲੀ ਉਨ੍ਹਾਂ ਦੇ ਜੀਵਨ ਪੱਧਰ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨੂੰ ਹਰੀ ਝੰਡੀ <br/> ਅਗਲੀ ਖ਼ਬਰ ਗੰਭੀਰ ਮਾਮਲਿਆਂ 'ਚ ਜ਼ਬਤ ਕੀਤੇ ਵਾਹਨਾਂ ਨੂੰ ਤਸਵੀਰਾਂ ਅਤੇ ਵੀਡੀਓ ਰਿਕਾਰਡ ਕਰਨ ਤੋਂ ਬਾਅਦ ਮਾਲਕਾਂ ਨੂੰ ਵਾਪਸ ਕਰੋ-ਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।