ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ | ਅੱਜ ਇਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸੰਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿਚੋਂ 345 ਅਸਾਮੀਆਂ ਇਸ ਵੇਲੇ ਖ਼ਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖ਼ਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿਚੋਂ 150 ਅਸਾਮੀਆਂ ਪਹਿਲੇ ਪੜਾਅ ਵਿਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿਚ ਭਰੀਆਂ ਜਾਣਗੀਆਂ |
ਪੰਜਾਬ ਸਰਕਾਰ ਵਲੋਂ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨੂੰ ਹਰੀ ਝੰਡੀ <br/>
ਅਜੀਤ ਡੈਸਕ
19-11-2025