ਚੰਡੀਗੜ੍ਹ, 18 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੰਟਰਨੈੱਟ ਮੀਡੀਆ ਪਲੇਟਫ਼ਾਰਮਾਂ 'ਤੇ ਕਥਿਤ ਤੌਰ 'ਤੇ ਅਸ਼ਲੀਲ ਸਮਗਰੀ ਦੇ ਫੈਲਾਅ 'ਤੇ ਪਾਬੰਦੀ ਲਗਾਉਣ ਅਤੇ ਅÏਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਹੋਰ ਪ੍ਰਤੀ ਵਾਦੀਆਂ ਤੋਂ ਜਵਾਬ ਮੰਗੇ ਹਨ | ਪਟੀਸ਼ਨਕਰਤਾ ਕੰਵਰ ਪਾਹੁਲ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਅਜਿਹੀ ਸਮਗਰੀ ਦਾ 'ਬੇਕਾਬੂ ਪ੍ਰਸਾਰ' ਲੋਕਾਂ ਦੇ ਮਾਨਸਿਕ ਢਾਂਚੇ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਅਤੇ ਸਮਾਜ 'ਚ ਹਿੰਸਕ ਘਟਨਾਵਾਂ ਵਿਚ ਵਾਧਾ ਕਰ ਰਿਹਾ ਹੈ, ਖ਼ਾਸ ਕਰਕੇ ਬੱਚਿਆਂ ਨਾਲ ਸਬੰਧਿਤ ਘਿਣਾਉਣੇ ਅਪਰਾਧ | ਪਟੀਸ਼ਨਕਰਤਾ ਨੇ ਅਦਾਲਤ ਦੇ ਸਾਹਮਣੇ ਦਲੀਲ ਦਿੱਤੀ ਕਿ ਅਜਿਹੀਆਂ ਘਟਨਾਵਾਂ ਪਿੱਛੇ ਹਮੇਸ਼ਾ ਇਕ ਵਿਗੜੀ ਅਤੇ ਭਿ੍ਸ਼ਟ ਮਾਨਸਿਕਤਾ ਹੁੰਦੀ ਹੈ | ਇੰਟਰਨੈੱਟ ਮੀਡੀਆ ਪਲੇਟਫ਼ਾਰਮਾਂ ਨੇ ਸਮਾਜ ਦੇ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡੀ ਹੈ | ਅੱਜ, ਬੋਲਡ ਅਤੇ ਅਸ਼ਲੀਲ ਫ਼ੋਟੋਆਂ, ਵੀਡੀਓ ਅਤੇ ਰੀਲਾਂ ਸਿਰਫ਼ ਇਕ ਕਲਿੱਕ ਨਾਲ ਆਸਾਨੀ ਨਾਲ ਉਪਲਬਧ ਹਨ, ਜੋ ਆਮ ਆਦਮੀ 'ਤੇ ਡੂੰਘਾ ਅਸਰ ਪਾਉਂਦੀਆਂ ਹਨ | ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨਕਰਤਾ ਦੀ ਇਸ ਦਲੀਲ ਨੂੰ ਨੋਟ ਕੀਤਾ ਕਿ 1986 ਦੇ ਐਕਟ ਦੀ ਧਾਰਾ 3 ਅਤੇ 4, ਜੋ ਅÏਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ 'ਤੇ ਪਾਬੰਦੀ ਲਗਾਉਂਦੀ ਹੈ, ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਹੈ, ਜਦੋਂ ਕਿ ਧਾਰਾ 6 ਦੇ ਅਧੀਨ ਦੰਡ ਉਪਬੰਧ 'ਲਗਭਗ ਅਕਿਰਿਆਸ਼ੀਲ' ਹਨ |