28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮਹਿਸਾਣਾ (ਗੁਜਰਾਤ) ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਅੱਜ ਤੋਂ

ਅਜੀਤ ਡੈਸਕ 19-11-2025
ਜਲੰਧਰ, 18 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਹਿਸਾਣਾ (ਗੁਜਰਾਤ) ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਮਹਿਸਾਣਾ ਸ਼ਹਿਰ ਅਤੇ ਆਲੇ-ਦੁਆਲੇ ਦੇ ਸ਼ਹਿਰਾਂ ਦੀ ਸੰਗਤ 'ਚ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਗੁਜਰਾਤ 'ਚ ਹੋਟਲ ਕਾਰੋਬਾਰੀ ਦਿਲਬਾਗ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੰਗਤ ਦੇ ਸਹਿਯੋਗ ਨਾਲ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਖ਼ਾਸ ਚੌਕਾਂ 'ਤੇ ਸ਼ਹੀਦੀ ਨੂੰ ਦਰਸਾਉਂਦੇ ਵੱਡੇ-ਵੱਡੇ ਬੈਨਰ ਲਗਾਏ ਗਏ ਹਨ, ਜਿਨ੍ਹਾਂ ਜ਼ਰੀਏ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸਮੇਂ ਦੇ ਦਿ੍ਸ਼ ਦਰਸਾਉਂਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ, ਜੋ ਹਰ ਧਰਮ ਦੇ ਲੋਕਾਂ ਨੂੰ ਸਿੱਖ ਇਤਿਹਾਸ ਸੰਬੰਧੀ ਜਾਣੰੂ ਕਰਵਾ ਰਹੀਆਂ ਹਨ | ਬੈਨਰਾਂ 'ਤੇ ਲਿਖੀਆਂ ਗੁਰਬਾਣੀ ਦੀਆਂ ਤੁਕਾਂ ਲੋਕਾਂ ਨੂੰ ਬਹੁਤ ਪ੍ਰਭਾਵਿਤ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸੰਗਤ ਵਲੋਂ ਉੱਦਮ ਕੀਤਾ ਗਿਆ ਹੈ ਕਿ ਸ਼ਹੀਦੀ ਦਿਹਾੜੇ ਸੰਬੰਧੀ 19 ਨਵੰਬਰ ਤੋਂ 25 ਨਵੰਬਰ ਤੱਕ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੌਰਾਨ ਰੋਜ਼ਾਨਾ ਸ਼ਾਮ 7 ਤੋਂ 8 ਵਜੇ ਤੱਕ ਰਾਗੀ ਸਿੰਘ ਕੀਰਤਨ ਦੀ ਹਾਜ਼ਰੀ ਭਰਨਗੇ, ਇਸ ਦੇ ਨਾਲ ਹੀ ਸੰਗਤ ਨੂੰ ਕਥਾ ਅਤੇ ਸ਼ਹੀਦੀ ਇਤਿਹਾਸ ਵੀ ਸਰਵਣ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਧਰਮਸੋਤ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਰਾਜਪਾਲ ਵਲੋਂ ਮਨਜ਼ੂਰੀ <br/> ਅਗਲੀ ਖ਼ਬਰ ਬਿਜਲੀ ਨਿਗਮ ਨੇ ਗੈਰ-ਮਨਜੂਰਸ਼ੁਦਾ/ਅਣਅਧਿਕਾਰਤ ਕਾਲੋਨੀਆਂ ਲਈ ਬਿਜਲੀ ਕੁਨੈਕਸ਼ਨ ਨਿਯਮਾਂ ਨੂੰ ਕੀਤਾ ਸਰਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।