28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਧਰਮਸੋਤ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਰਾਜਪਾਲ ਵਲੋਂ ਮਨਜ਼ੂਰੀ <br/>

ਅਜੀਤ ਡੈਸਕ 19-11-2025

ਐੱਸ. ਏ. ਐੱਸ. ਨਗਰ, 18 ਨਵੰਬਰ (ਕਪਿਲ ਵਧਵਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪਿਛਲੀ ਕਾਂਗਰਸ ਸਰਕਾਰ ਸਮੇਂ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮੁਕੱਦਮਾ ਚਲਾਉਣ ਸੰਬੰਧੀ ਮਨਜ਼ੂਰੀ ਦੇ ਦਿੱਤੀ ਹੈ | ਦੋਸ਼ਾਂ ਅਨੁਸਾਰ ਸਾਬਕਾ ਮੰਤਰੀ ਧਰਮਸੋਤ ਨੇ ਆਪਣੇ ਕਾਰਜਕਾਲ ਦੌਰਾਨ ਸਰਕਾਰ ਦੀ ਮਲਕੀਅਤ ਵਾਲੇ ਦਰੱਖ਼ਤ ਗ਼ੈਰ-ਕਾਨੂੰਨੀ ਤੌਰ 'ਤੇ ਕਟਵਾਏ ਅਤੇ ਉਨ੍ਹਾਂ ਦੀ ਵਿਕਰੀ ਰਾਹੀਂ ਨਿੱਜੀ ਵਿੱਤੀ ਲਾਭ ਪ੍ਰਾਪਤ ਕੀਤਾ | ਜਾਣਕਾਰੀ ਅਨੁਸਾਰ ਮਨਜ਼ੂਰੀ ਮਿਲਣ ਸੰਬੰਧੀ ਈ. ਡੀ. ਦੇ ਸਰਕਾਰੀ ਵਕੀਲ ਵਲੋਂ ਅੱਜ ਮੁਹਾਲੀ ਦੇ ਜੱਜ ਹਰਦੀਪ ਸਿੰਘ ਦੀ ਅਦਾਲਤ ਨੂੰ ਸੀ. ਆਰ. ਪੀ. ਸੀ. ਦੀ ਧਾਰਾ 197 ਤਹਿਤ ਅਰਜ਼ੀ ਦੇ ਕੇ ਜਾਣੂ ਕਰਵਾਇਆ ਗਿਆ | ਇਨ੍ਹਾਂ ਹੀ ਦੋਸ਼ਾਂ ਦੇ ਆਧਾਰ 'ਤੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਵਲੋਂ ਸਾਬਕਾ ਮੰਤਰੀ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਵੀ ਦਰਜ ਕੀਤਾ ਗਿਆ ਹੈ | ਇਸ ਤੋਂ ਇਲਾਵਾ ਮੁਹਾਲੀ ਵਿਖੇ ਈ. ਡੀ. ਦੀ ਵਿਸ਼ੇਸ਼ ਅਦਾਲਤ ਵਿਚ ਧਰਮਸੋਤ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਦੀ ਕਾਰਵਾਈ ਵੀ ਚੱਲ ਰਹੀ ਹੈ | ਇਸ ਮੌਕੇ ਸਾਧੂ ਸਿੰਘ ਧਰਮਸੋਤ ਖ਼ੁਦ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਦੇ ਨਾਲ ਅਦਾਲਤ ਵਿਖੇ ਪੇਸ਼ ਹੋਏ, ਜਦਕਿ ਧਰਮਸੋਤ ਦੇ ਦੂਜੇ ਪੁੱਤਰ ਹਰਪ੍ਰੀਤ ਸਿੰਘ ਨੂੰ ਅਦਾਲਤ ਵਲੋਂ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ | ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਤ ਬਾਕੀ ਮੁਲਜ਼ਮ ਸਿਵਾਏ ਹਰਪ੍ਰੀਤ ਸਿੰਘ ਦੇ ਅਦਾਲਤ ਵਿਖੇ ਸੁਣਵਾਈ ਦੌਰਾਨ ਮੌਜੂਦ ਰਹੇ | ਸਾਬਕਾ ਮੰਤਰੀ ਧਰਮਸੋਤ ਵਿਰੁੱਧ ਦੋਵੇਂ ਕੇਸਾਂ ਵਿਚ ਤੇਜ਼ੀ ਨਾਲ ਚੱਲ ਰਹੀ ਕਾਰਵਾਈ ਨੇ ਰਾਜਸੀ ਪੱਧਰ 'ਤੇ ਵੀ ਹਲ-ਚਲ ਤੇਜ਼ ਕਰ ਦਿੱਤੀ ਹੈ, ਜਦਕਿ ਅਦਾਲਤ ਦੀ ਕਾਰਵਾਈ ਨਾਲ ਮਾਮਲਾ ਹੋਰ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ | ਉਕਤ ਦੋਵਾਂ ਕੇਸਾਂ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੇਸ਼ 'ਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ-ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ <br/> ਅਗਲੀ ਖ਼ਬਰ ਮਹਿਸਾਣਾ (ਗੁਜਰਾਤ) ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।