28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕੇਂਦਰ ਸਰਕਾਰ ਦੇਸ਼ 'ਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ-ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ <br/>

ਅਜੀਤ ਡੈਸਕ 19-11-2025

• ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਸਮੂਹਿਕ ਯਤਨਾਂ ਦੀ ਲੋੜ-ਰਾਜਪਾਲ
• ਨਸ਼ਾ ਮੁਕਤ ਭਾਰਤ ਅਭਿਆਨ ਦੀ 5ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਵਾਇਆ

ਅੰੰਮਿ੍ਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਦੀ 5ਵੀਂ ਵਰ੍ਹੇਗੰਢ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਿਥੇ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਹੋਰ ਮਜ਼ਬੂਤ ਕਰਨ ਲਈ ਚਾਰ ਨਵੀਆਂ ਡਿਜੀਟਲ ਪਹਿਲਕਦਮੀਆਂ ਵਜੋਂ ਤਿੰਨ ਪੋਰਟਲ ਅਤੇ ਇਕ ਐਪ ਦੀ ਸ਼ੁਰੂਆਤ ਕੀਤੀ ਉਥੇ ਹੀ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ, ਬੀ. ਐੱਸ. ਐੱਫ. ਕਰਮਚਾਰੀਆਂ, ਸਵੈ-ਸਹਾਇਤਾ ਸਮੂਹਾਂ, ਅਧਿਆਤਮਿਕ ਸੰਗਠਨਾਂ, ਯੁਵਾ ਕਲੱਬਾਂ ਅਤੇ ਗ਼ੈਰ-ਸਰਕਾਰੀ ਸੰਗਠਨਾਂ ਸਮੇਤ ਹਜਾਰਾਂ ਭਾਗੀਦਾਰਾਂ ਨੂੰ ਨਸ਼ਾ ਖਤਮ ਕਰਨ ਦੇ ਪ੍ਰ੍ਰਣ ਵਜੋਂ ਸਹੁੰ ਚੁਕਾਈ | ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਕ ਵਿਸ਼ੇਸ਼ ਸੰਦੇਸ਼ ਵੀ ਪੜ੍ਹ ਕੇ ਸੁਣਾਇਆ ਗਿਆ | ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਦਾ ਜ਼ਿਕਰ ਕਰਦੇ ਹੋਏ ਗੁਰੂ ਸਾਹਿਬ ਦੇ ਇਤਿਹਾਸ ਤੋਂ ਜਾਣੰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਜਿਨ੍ਹਾਂ ਦੇ ਬਲੀਦਾਨ, ਤਿਆਗ ਅਤੇ ਪਰਉਪਕਾਰਾਂ ਨਾਲ ਅੱਜ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦਾ ਖਾਤਮਾ ਕਰਨ ਲਈ ਜਿਥੇ ਸਮੂਹਿਕ ਯਤਨਾਂ ਦੀ ਵੱਡੀ ਲੋੜ ਹੈ ਉਥੇ ਹੀ ਨੌਜਵਾਨਾਂ ਨੂੰ ਵੀ ਇਸ ਅਲਾਮਤ ਨੂੰ ਖਤਮ ਕਰਨ ਲਈ ਅੱਗੇ ਆਉਣਾ ਪਵੇਗਾ, ਤਾਂ ਜੋ ਅਸੀ ਇਸ ਨੂੰ ਮੁੜ ਰੰਗਲਾ ਪੰਜਾਬ ਬਣਾ ਸਕੀਏ | ਇਸ ਮੌਕੇ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਨਾਗਰਿਕਾਂ, ਨੌਜਵਾਨਾਂ, ਔਰਤਾਂ, ਵਿੱਦਿਅਕ ਸੰਸਥਾਵਾਂ ਅਤੇ ਅਧਿਆਤਮਿਕ ਸੰਗਠਨਾਂ ਦੇ ਸਮੂਹਿਕ ਯਤਨਾਂ ਰਾਹੀਂ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਇਕ ਅਸਲ ਲੋਕ ਮੁਹਿੰਮ ਅੰਦੋਲਨ 'ਚ ਬਦਲਣ ਦੀ ਸ਼ਲਾਘਾ ਕੀਤੀ | ਕੇਂਦਰੀ ਮੰਤਰੀ ਨੇ ਨਸ਼ੀਲੇ ਪਦਾਰਥਾਂ ਨੂੰ ਖਤਮ ਕਰਨ ਅਤੇ ਇਕ ਸਿਹਤਮੰਦ, ਜਾਗਰੂਕ ਅਤੇ ਮਜਬੂਤ ਭਾਰਤ ਬਣਾਉਣ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ |

ਪਿਛਲੀ ਖ਼ਬਰ ਫ਼ੈਸਲ ਮੁਮਤਾਜ ਰਾਠੌਰ ਬਣੇ ਪੀ.ਓ.ਕੇ. ਦੇ 16ਵੇਂ ਪ੍ਰਧਾਨ ਮੰਤਰੀ <br/> ਅਗਲੀ ਖ਼ਬਰ ਧਰਮਸੋਤ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਰਾਜਪਾਲ ਵਲੋਂ ਮਨਜ਼ੂਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।