28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਭਾਈ ਜੈਤਾ ਜੀ ਯਾਦਗਾਰ ਦੀਆਂ ਤਸਵੀਰਾਂ ਦੇ ਮਾਮਲੇ ਨੂੰ ਲੈ ਕੇ ਕੈਬਨਿਟ ਮੰਤਰੀ ਸੌਂਦ ਅਕਾਲ ਤਖ਼ਤ ਸਾਹਿਬ ਵਿਖੇ ਤਲਬ <br/>

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਤੇ ਵਿਭਾਗ ਦੇ ਡਾਇਰੈਕਟਰ ਨੂੰ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਮਰਯਾਦਾ ਵਿਰੁੱਧ ਪੇਸ਼ਕਾਰੀ ਕਰਨ ਦੇ ਸੰਬੰਧ 'ਚ ਇਕ ਹਫਤੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਕੈਬਨਿਟ ਮੰਤਰੀ ਸ. ਸੌਂਦ ਨੂੰ ਆਪਣਾ ਸਪੱਸ਼ਟੀਕਰਨ ਇਕ ਹਫ਼ਤੇ ਦੇ ਅੰਦਰ-ਅੰਦਰ ਨਿੱਜੀ ਰੂਪ ਵਿਚ ਪਹੁੰਚ ਕੇ ਦੇਣ ਲਈ ਆਖਿਆ ਗਿਆ ਹੈ ਜਦਕਿ ਵਿਭਾਗ ਦੇ ਡਾਇਰੈਕਟਰ ਨੂੰ ਸਪੱਸ਼ਟੀਕਰਨ ਲਿਖਤੀ ਰੂਪ ਵਿਚ ਭੇਜਣ ਦੀ ਹਦਾਇਤ ਕੀਤੀ ਹੈ |

ਪਿਛਲੀ ਖ਼ਬਰ ਮੁਨੱਖਤਾ ਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹੋਏ 'ਹਲੀਮੀਆਂ, ਹਮਦਰਦੀਆਂ ਤੇ ਮੁਹੱਬਤਾਂ' ਦੀ ਚੌਥੀ ਅੰਤਰਰਾਸ਼ਟਰੀ ਕਾਨ... ਅਗਲੀ ਖ਼ਬਰ ਫ਼ੈਸਲ ਮੁਮਤਾਜ ਰਾਠੌਰ ਬਣੇ ਪੀ.ਓ.ਕੇ. ਦੇ 16ਵੇਂ ਪ੍ਰਧਾਨ ਮੰਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।