ਚੰਡੀਗੜ੍ਹ,18 ਨਵੰਬਰ (ਮਾਰਕੰਡਾ)-ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ 'ਚ ਕੇਂਦਰ ਵਲੋਂ ਜਿਸ ਤਰ੍ਹਾਂ ਸਾਜ਼ਿਸ਼ ਤਰੀਕੇ ਨਾਲ ਵਿੱਦਿਅਕ ਅਦਾਰਿਆਂ 'ਚ ਰਾਜਸੀ ਦਖ਼ਲ ਅੰਦਾਜ਼ੀ ਦਾ ਰਾਹ ਖੋਲ੍ਹਿਆ ਜਾ ਰਿਹਾ ਹੈ ਅਤੇ ਨਾਲ ਹੀ ਇਨ੍ਹਾਂ ਸੰਸਥਾਵਾਂ ਨੂੰ ਆਪਣੇ ਕਬਜ਼ੇ 'ਚ ਲੈਣ ਲਈ ਪੰਜਾਬ ਦੇ ਅਧਿਕਾਰ ਖੋਹ ਕੇ ਸੰਘੀ ਢਾਂਚੇ ਦੀ ਉਲੰਘਣਾ ਕੀਤੀ ਜਾ ਰਹੀ ਹੈ। ਕੇਂਦਰ ਦੇ ਇਸ ਫ਼ੈਸਲੇ ਨੂੰ ਲੈ ਕੇ ਪੰਜਾਬ ਵਿਚ ਦੇ ਲੋਕਾਂ ਵਿਚ ਵੀ ਵੱਡਾ ਰੋਸ ਹੈ ਅਤੇ ਪੰਜਾਬ ਦੇ ਲੋਕ ਇਹ ਮਹਿਸੂਸ ਵੀ ਕਰ ਰਹੇ ਹਨ ਕਿ ਕੇਂਦਰ ਸਰਕਾਰ ਵਲੋਂ ਵਾਰ-ਵਾਰ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦਾ ਮਸਲਾ ਤੁਰੰਤ ਹੱਲ ਕਰਕੇ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਏ।
ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦਾ ਮਸਲਾ ਤੁਰੰਤ ਹੱਲ ਕਰੇ-ਚੰਦੂਮਾਜਰਾ
ਅਜੀਤ ਡੈਸਕ
19-11-2025