28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਜਾਬ ਸਰਕਾਰ ਨੇ ਕਈ ਜ਼ਿਲ੍ਹਿਆਂ ਦੇ ਐਸ.ਐਸ.ਪੀ. ਬਦਲੇ

ਅਜੀਤ ਡੈਸਕ 19-11-2025

ਅਖਿਲ ਚੌਧਰੀ ਨੂੰ ਏ.ਆਈ.ਜੀ ਏ.ਐਨ.ਟੀ.ਐਫ਼ ਪੰਜਾਬ, ਸੁਹੇਲ ਕਾਸਿਮ ਮੀਰ ਨੂੰ ਅੰਮ੍ਰਿਤਸਰ ਦਿਹਾਤੀ ਤੇ ਤੁਸ਼ਾਰ ਗੁਪਤਾ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਐਸ.ਐਸ.ਪੀ. ਕੀਤਾ ਨਿਯੁਕਤ
ਚੰਡੀਗੜ੍ਹ, 18 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਦੇ ਗ੍ਰਹਿ ਮਾਮਲਾ ਵਿਭਾਗ ਵਲੋਂ ਅੱਜ ਕਈ ਆਈ.ਪੀ.ਐਸ. ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਗ੍ਰਹਿ ਵਿਭਾਗ) ਅਲੋਕ ਸ਼ੇਖਰ ਵਲੋਂ ਜਾਰੀ ਹੁਕਮਾਂ ਅਨੁਸਾਰ 2012 ਬੈਚ ਦੇ ਆਈ.ਪੀ.ਐਸ ਅਧਿਕਾਰੀ ਅਖਿਲ ਚੌਧਰੀ ਨੂੰ ਏ.ਆਈ.ਜੀ ਏ.ਐਨ.ਟੀ.ਐਫ਼, ਪੰਜਾਬ, ਐਸ.ਏ.ਐਸ ਨਗਰ, 2017 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸੁਹੇਲ ਕਾਸਿਮ ਮੀਰ ਨੂੰ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ, 2017 ਬੈਚ ਦੇ ਹੀ ਆਈ.ਪੀ.ਐਸ ਅਧਿਕਾਰੀ ਡਾ. ਮਹਿਤਾਬ ਸਿੰਘ ਨੂੰ ਐਸ.ਐਸ.ਪੀ. ਬਟਾਲਾ, 2018 ਬੈਚ ਦੇ ਆਈ.ਪੀ.ਐਸ. ਅਧਿਕਾਰੀ ਤੁਸ਼ਾਰ ਗੁਪਤਾ ਨੂੰ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ, 2018 ਬੈਚ ਦੇ ਆਈ.ਪੀ.ਐਸ. ਅਧਿਕਾਰੀ ਅਭਿਮਨਯੂ ਰਾਣਾ ਨੂੰ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤਾਇਨਾਤ ਕੀਤਾ ਗਿਆ ਹੈ। ਸਰਕਾਰ ਵਲੋਂ ਜਾਰੀ ਹੁਕਮਾਂ 'ਚ ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਡਿਊਟੀ 'ਤੇ ਹਾਜ਼ਰ ਹੋਣ ਨੂੰ ਕਿਹਾ ਗਿਆ ਹੈ।

 

ਪਿਛਲੀ ਖ਼ਬਰ ਕਿਸਾਨ-ਮਜ਼ਦੂਰ ਜਥੇਬੰਦੀ ਵਲੋਂ ਡੀ. ਐੱਸ. ਪੀ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਮਹਾਂ ਨਿਰਦੇਸ਼ਕ, ਭਾਰਤੀ ਖੇਤੀ ਖੋਜ ਪ੍ਰੀਸ਼ਦ ਨੇ ਰੱਖਿਆ ਵੈਟਰਨਰੀ ਦੇ ਅੰਤਰਰਾਸ਼ਟਰੀ ਹੋਸਟਲ ਦਾ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।