ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਫ਼ਿਰੋਜ਼ਪੁਰ ਵਿਖੇ ਆਖਿਆ ਹੈ ਕਿ ਸੂਬੇ 'ਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੇ ਉਦੇਸ਼ ਨਾਲ ਮਿੱਥ ਕੇ ਹੱਤਿਆਵਾਂ ਹੋ ਰਹੀਆਂ ਹਨ ਜਦਕਿ ਰਾਜ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ 'ਚ ਅਸਫਲ ਸਿੱਧ ਹੋ ਰਹੀ ਹੈ। ਉਹ ਅੱਜ ਇੱਥੇ ਆਰ.ਐਸ.ਐਸ. ਦੇ ਆਗੂ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਇੱਕ ਪਾਸੇ ਗੈਂਗਸਟਰਾਂ ਵੱਲੋਂ ਲਗਾਤਾਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਰਾਜ ਦੀ ਭਾਈਚਾਰਕ ਸਾਂਝ ਨੂੰ ਖੇਰੂੰ ਖੇਰੂੰ ਕਰਨ ਦੇ ਉਦੇਸ਼ ਨਾਲ ਆਰਐਸਐਸ ਆਗੂ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ ਕੀਤਾ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬੀਅਤ ਤੇ ਹਮਲਾ ਹੈ ਅਤੇ ਕੋਈ ਵੀ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ ।
ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਹੋ ਰਹੀਆਂ ਹਨ ਮਿੱਥ ਕੇ ਹੱਤਿਆਵਾਂ-ਸੁਨੀਲ ਜਾਖੜ <br/>
ਅਜੀਤ ਡੈਸਕ
19-11-2025