18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ <br/>

ਅਜੀਤ ਡੈਸਕ 20-11-2025
ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ | ਧਮਕੀ ਦੇਣ ਵਾਲਾ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ | ਉਸ ਵਲੋਂ ਬਲਕੌਰ ਸਿੰਘ ਤੋਂ ਇਲਾਵਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਗਾਇਕ ਮਨਕੀਰਤ ਅÏਲਖ, ਗੁਰਮੀਤ ਬਬਲੂ ਅਤੇ ਅਮਨ ਜੈਕੀਪੁਰ ਨੂੰ ਵੀ ਇਹ ਧਮਕੀ ਦਿੱਤੀ ਹੈ | ਵਿਦੇਸ਼ ਤੋਂ ਆਈ ਵਟਸਐਪ ਕਾਲ 'ਚ ਕਿਹਾ ਗਿਆ ਹੈ ਕਿ ਤੁਸੀਂ ਅਗਲੇ ਜਨਮ ਦੀ ਤਿਆਰੀ ਖਿੱਚ ਲਓ, ਗੋਲੀ ਤੁਹਾਨੂੰ ਲੱਗਣੀ ਹੈ, ਜਿੰਨਾਂ ਮਰਜ਼ੀ ਸਕਿਉਰਿਟੀ ਦਾ ਪ੍ਰਬੰਧ ਕਰ ਲਓ, ਜਿੱਥੇ ਭੱਜਣਾ-ਭੱਜ ਲਓ ਅਤੇ ਜਿੱਥੇ ਲੁਕਣਾ-ਲੁਕ ਸਕਦੇ ਹੋ | ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਅਜਿਹੀਆਂ ਧਮਕੀਆਂ ਪਹਿਲਾਂ ਵੀ ਆ ਚੁੱਕੀਆਂ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਗੈਂਗਸਟਰਾਂ ਦੇ ਹੌਸਲੇ ਬੁਲੰਦ ਹਨ ਜਦਕਿ ਪੰਜਾਬ 'ਚ ਦਿਨ-ਦਿਹਾੜੇ ਨੌਜਵਾਨਾਂ ਦੇ ਕਤਲ ਹੋ ਰਹੇ ਹਨ ਅਤੇ ਬਦਮਾਸ਼ ਜੇਲ੍ਹਾਂ ਵਿਚ ਬੈਠੇ ਆਪਣਾ ਕਾਰੋਬਾਰ ਚਲਾ ਰਹੇ ਹਨ | ਉਨ੍ਹਾਂ ਨਾਲ ਹੀ ਆਖਿਆ ਕਿ ਉਹ ਕਿਸੇ ਤੋਂ ਡਰਨ ਵਾਲੇ ਨਹੀਂ ਹਨ | ਉਨ੍ਹਾਂ ਇਸ ਸੰਬੰਧੀ ਪੁਲਿਸ ਨੂੰ ਕੋਈ ਸ਼ਿਕਾਇਤ ਵੀ ਨਹੀਂ ਕੀਤੀ | ਥਾਣਾ ਸਦਰ ਦੇ ਐਸ. ਐਚ. ਓ. ਬਲਵੀਰ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਹਾਲੇ ਤੱਕ ਲਿਖਤੀ ਤੌਰ 'ਤੇ ਕੋਈ ਵੀ ਸ਼ਿਕਾਇਤ ਨਹੀਂ ਪੁੱਜੀ |

ਪਿਛਲੀ ਖ਼ਬਰ ਗੱਡੀਆਂ ਦੀ ਆਰ.ਸੀ. ਤੇ ਡੀ.ਐਲ. ਲਈ ਹੁਣ ਨਹੀਂ ਕਰਨੀ ਪਵੇਗੀ ਉਡੀਕ <br/> ਅਗਲੀ ਖ਼ਬਰ ਵਿਧਾਇਕ ਲਾਲਪੁਰਾ ਵਲੋਂ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ 17 ਦਸੰਬਰ ਨੂੰ ਹੋਵੇਗੀ ਸੁਣਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।