ਬਰਨਾਲਾ, 19 ਨਵੰਬਰ (ਰਾਜ ਪਨੇਸਰ)-ਸਥਾਨਕ ਰਾਹੀ ਬਸਤੀ ਵਿਖੇ ਇਕ ਵਿਅਕਤੀ ਵਲੋਂ ਗੁਆਂਢ 'ਚ ਰਹਿੰਦੀ 7 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਬਰਨਾਲਾ ਦੇ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਬੱਚੀ ਦੇ ਪਿਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਬੀਤੇ ਦਿਨੀਂ ਰਾਹੀ ਬਸਤੀ 'ਚ ਰਹਿੰਦੇ ਰਾਮ ਲਾਲ ਪੱੁਤਰ ਕਾਲਾ ਰਾਮ (55) ਵਾਸੀ ਬਰਨਾਲਾ ਉਨ੍ਹਾਂ ਦੇ ਘਰ 'ਚ ਜਾ ਵੜਿਆ ਅਤੇ ਘਰ 'ਚ ਖੇਡ ਰਹੀ ਬੱਚੀ ਨਾਲ ਜਬਰ ਜਨਾਹ ਕੀਤਾ | ਜਦੋਂ ਬੱਚੀ ਨੇ ਰੌਲਾ ਪਾਇਆ ਤਾਂ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਕਾਰਵਾਈ ਅਨੁਸਾਰ ਬੱਚੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਰਾਮ ਲਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ |