17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸੂਬੇ 'ਚ 5 ਨਵੇਂ ਵਰਕਿੰਗ ਵੂਮੈਨ ਬਣ ਰਹੇ ਨੇ ਹੋਸਟਲ-ਡਾ. ਬਲਜੀਤ ਕੌਰ <br/>

ਅਜੀਤ ਡੈਸਕ 20-11-2025
ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਅÏਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ | ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ 5 ਵਰਕਿੰਗ ਵੂਮੈਨ ਹੋਸਟਲ ਬਣਾਏ ਜਾ ਰਹੇ ਹਨ, ਜੋ ਮੁਹਾਲੀ, ਅੰਮਿ੍ਤਸਰ ਅਤੇ ਜਲੰਧਰ ਵਿਚ ਸਥਾਪਿਤ ਹੋਣਗੇ | ਉਨ੍ਹਾਂ ਦੱਸਿਆ ਕਿ ਮੁਹਾਲੀ ਵਿਚ 3, ਜਦਕਿ ਅੰਮਿ੍ਤਸਰ ਅਤੇ ਜਲੰਧਰ ਵਿਚ ਇੱਕ-ਇੱਕ ਹੋਸਟਲ ਬਣੇਗਾ | ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਅÏਰਤਾਂ ਲਈ ਸੁਰੱਖਿਅਤ, ਸਸਤਾ ਅਤੇ ਆਧੁਨਿਕ ਰਿਹਾਇਸ਼ੀ ਵਿਕਲਪ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ, ਜਿਸ ਨਾਲ ਹਜ਼ਾਰਾਂ ਵਰਕਿੰਗ ਵੂਮੈਨ ਨੂੰ ਸਿੱਧਾ ਲਾਭ ਮਿਲੇਗਾ |

ਪਿਛਲੀ ਖ਼ਬਰ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਵਲੋਂ ਹਾਈ ਕੋਰਟ 'ਚ ਪਟੀਸ਼ਨ <br/> ਅਗਲੀ ਖ਼ਬਰ ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਵਲੋਂ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਸਥਾਪਤ ਨਵੇਂ ਬਾਕਸਿੰਗ ਰਿੰਗ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।