17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਵਲੋਂ ਹਾਈ ਕੋਰਟ 'ਚ ਪਟੀਸ਼ਨ <br/>

ਅਜੀਤ ਡੈਸਕ 20-11-2025
ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ)-ਵਾਰਿਸ ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਵਿਚ ਸ਼ਾਮਲ ਹੋਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ | ਇਸ ਸੰਬੰਧੀ ਉਨ੍ਹਾਂ ਵਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ | ਪਟੀਸ਼ਨ ਵਿਚ ਅੰਮਿ੍ਤਪਾਲ ਸਿੰਘ ਨੇ ਰਾਸ਼ਟਰੀ ਸੁਰੱਖਿਆ ਐਕਟ (ਐਨ.ਐਸ.ਏ.) 1980 ਦੀ ਧਾਰਾ 15 ਅਧੀਨ ਅਸਥਾਈ ਰਿਹਾਅ (ਪੈਰੋਲ) ਦੀ ਮੰਗ ਕੀਤੀ ਹੈ | ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ ਸੰਸਦ ਦਾ ਸਰਦ ਰੁੱਤ ਇਜਲਾਸ 1 ਦਸੰਬਰ ਤੋਂ 19 ਦਸੰਬਰ ਤੱਕ ਚੱਲਣਾ ਹੈ ਅਤੇ ਇਕ ਚੁਣੇ ਹੋਏ ਲੋਕ ਸਭਾ ਮੈਂਬਰ ਵਜੋਂ ਉਨ੍ਹਾਂ ਦੀ ਇਜਲਾਸ ਵਿਚ ਹਾਜ਼ਰੀ ਲਾਜ਼ਮੀ ਹੈ | ਇਸ ਲਈ ਉਨ੍ਹਾਂ ਨੂੰ ਇਸ ਮਿਆਦ ਦੌਰਾਨ ਪੈਰੋਲ 'ਤੇ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਆਪਣੇ ਸੰਸਦੀ ਫ਼ਰਜ਼ ਨਿਭਾ ਸਕੇ | ਜਾਣਕਾਰੀ ਮੁਤਾਬਿਕ, ਪਟੀਸ਼ਨ ਇਸ ਵੇਲੇ ਹਾਈ ਕੋਰਟ ਦੀ ਰਜਿਸਟਰੀ ਸ਼ਾਖਾ ਵਿਚ ਜਾਂਚ ਅਧੀਨ ਹੈ | ਰਜਿਸਟਰੀ ਵਲੋਂ ਪੜਤਾਲ ਪੂਰੀ ਹੋਣ ਤੋਂ ਬਾਅਦ ਹੀ ਇਸ ਮਾਮਲੇ ਨੂੰ ਸੁਣਵਾਈ ਲਈ ਅਦਾਲਤ ਵਿਚ ਸੂਚੀਬੱਧ ਕੀਤਾ ਜਾਵੇਗਾ | ਇਸ ਅਰਜ਼ੀ 'ਤੇ ਹਾਲੇ ਅਦਾਲਤ ਵਲੋਂ ਕੋਈ ਤਾਰੀਖ਼ ਨਿਰਧਾਰਿਤ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਬੁਲੰਦਪੁਰੀ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਬਾਬਾ ਬਕਾਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਪੁੱਜੀ <br/> ਅਗਲੀ ਖ਼ਬਰ ਸੂਬੇ 'ਚ 5 ਨਵੇਂ ਵਰਕਿੰਗ ਵੂਮੈਨ ਬਣ ਰਹੇ ਨੇ ਹੋਸਟਲ-ਡਾ. ਬਲਜੀਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।