17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਬੁਲੰਦਪੁਰੀ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਬਾਬਾ ਬਕਾਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਪੁੱਜੀ <br/>

ਅਜੀਤ ਡੈਸਕ 20-11-2025
ਮਹਿਤਪੁਰ (ਜਲੰਧਰ), 19 ਨਵੰਬਰ (ਲਖਵਿੰਦਰ ਸਿੰਘ)-ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ 40 ਬੱਸਾਂ ਅਤੇ 100 ਤੋਂ ਵੱਧ ਕਾਰਾਂ ਰਾਹੀਂ ਸੰਗਤ ਦੀ ਯਾਤਰਾ ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋਈ | ਬੁਲੰਦਪੁਰੀ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਪਹੁੰਚੀ ਹੋਈ ਸੀ | ਸੰਗਤ ਨੂੰ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਦਰਸ਼ਨਾਂ ਲਈ ਲਿਜਾਇਆ ਗਿਆ ¢ ਇਸ ਵਿਸ਼ਾਲ ਕਾਫ਼ਲੇ ਵਿਚ ਬਹੁ ਗਿਣਤੀ ਵਿਦੇੇਸ਼ੀ ਸੱਜਣ ਸ਼ਾਮਿਲ ਸਨ¢ ਸੰਤ ਬਲਦੇਵ ਸਿੰਘ ਬੁਲੰਦਪੁਰੀ ਦੀ ਅਗਵਾਈ ਵਿਚ ਇਹ ਵਿਸ਼ਾਲ ਕਾਫਲਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ ¢ਇਸ ਤੋਂ ਬਾਅਦ ਗੁਰਦੁਆਰਾ ਸ੍ਰੀ ਭੋਰਾ ਸਾਹਿਬ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ,ਗੁਰਦੁਆਰਾ ਸ੍ਰੀ ਸੀਸ ਮਹਿਲ ਸਾਹਿਬ ਅਤੇ ਪਵਿੱਤਰ ਸਰੋਵਰ ਦੇ ਦਰਸ਼ਨ ਦੀਦਾਰੇ ਕੀਤੇ | ਸੰਤ ਬਲਦੇਵ ਸਿੰਘ ਬੁਲੰਦਪੁਰੀ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਨ੍ਹਾਂ ਗੁਰਦੁਆਰਾ ਸਾਹਿਬ ਦਾ ਇਤਿਹਾਸ ਦੱਸਿਆ | ਸ਼ਾਮ ਨੂੰ ਇਹ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਦਾ ਕਾਫਲਾ ਵਾਪਸ ਬੁਲੰਦਪੁਰੀ ਸਾਹਿਬ ਵਿਖੇ ਪਹੁੰਚਿਆ¢

ਪਿਛਲੀ ਖ਼ਬਰ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨੂੰ ਹੋਵੇਗਾ ਸਰਬ ਧਰਮ ਸੰਮੇਲਨ-ਬੈਂਸ ਅਗਲੀ ਖ਼ਬਰ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਵਲੋਂ ਹਾਈ ਕੋਰਟ 'ਚ ਪਟੀਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।