17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨੂੰ ਹੋਵੇਗਾ ਸਰਬ ਧਰਮ ਸੰਮੇਲਨ-ਬੈਂਸ

ਅਜੀਤ ਡੈਸਕ 20-11-2025
ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਕਰਨੈਲ ਸਿੰਘ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ 23 ਨਵੰਬਰ ਨੂੰ ਗੁਰੂ ਕਾ ਬਾਗ਼ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਬ ਧਰਮ ਸੰਮੇਲਨ ਦਾ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਸੰਮੇਲਨ ਧਾਰਮਿਕ ਸਮੁਦਾਇਕ ਏਕਤਾ ਅਤੇ ਭਾਈਚਾਰਕ ਸਾਂਝ ਦੇ ਪਵਿੱਤਰ ਸੰਦੇਸ਼ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ | ਬੈਂਸ ਨੇ ਕਿਹਾ ਕਿ ਧਰਮਾਂ ਦੀ ਵਿਭਿੰਨਤਾ ਅਤੇ ਸਰਬ ਧਰਮ ਸੰਮੇਲਨ ਇਸ ਏਕਤਾ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਪ੍ਰੇਰਣਾਦਾਇਕ ਕਦਮ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ਸਾਨੂੰ ਬਿਨਾ ਕਿਸੇ ਭੇਦਭਾਵ ਦੇ, ਮਨੁੱਖਤਾ ਦੀ ਸੇਵਾ ਕਰਨ 'ਤੇ ਸਦਾ ਨਿਮਰਤਾ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਦੀ ਹੈ | ਇਸੇ ਰੂਹਾਨੀ ਦਿ੍ਸ਼ਟੀਕੋਣ ਨੂੰ ਧਿਆਨ ਵਿਚ ਰੱਖਦਿਆਂ, ਸੰਮੇਲਨ ਵਿਚ ਵੱਖ-ਵੱਖ ਧਰਮਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸੰਤ ਸਮਾਜ ਸ਼ਾਮਿਲ ਹੋਣਗੇ ਅਤੇ ਭਾਈਚਾਰੇ ਨੂੰ ਏਕਤਾ ਦਾ ਸੰਦੇਸ਼ ਪਹੁੰਚਾਉਣਗੇ | ਕੈਬਨਿਟ ਮੰਤਰੀ ਨੇ ਦੱਸਿਆ ਕਿ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਦਾ ਇਹ ਪਵਿੱਤਰ ਸਥਾਨ ਸਿੱਖ ਇਤਿਹਾਸ ਵਿਚ ਮਹੱਤਵਪੂਰਨ ਸਥਾਨ ਰੱਖਦਾ ਹੈ ਅਤੇ ਇੱਥੇ ਇਸ ਤਰ੍ਹਾਂ ਦਾ ਸਰਬ ਧਰਮ ਸੰਮੇਲਨ ਕਰਵਾਉਣਾ ਬਹੁਤ ਹੀ ਮਾਣ ਵਾਲੀ ਗੱਲ ਹੈ |

ਪਿਛਲੀ ਖ਼ਬਰ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਹੋਣਗੇ ਬਲਾਕ ਪੱਧਰੀ ਮੁਕਾਬਲੇ ਅਗਲੀ ਖ਼ਬਰ ਬੁਲੰਦਪੁਰੀ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਬਾਬਾ ਬਕਾਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਪੁੱਜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।