16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਲੁਧਿਆਣਾ ਵਿਖੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ <br/>

ਅਜੀਤ ਡੈਸਕ 20-11-2025
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਤਰਨਤਾਰਨ ਜ਼ਿਮਨੀ ਚੋਣਾਂ ਦੇ ਨਤੀਜਿਆਂ ਉਪਰ ਚਿੰਤਨ ਕਰਨ ਲਈ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ ਕੋਰ ਕਮੇਟੀ ਦੀ ਇਕ ਅਹਿਮ ਮੀਟਿੰਗ ਮਾਡਲ ਟਾਊਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਤਰਸੇਮ ਸਿੰਘ ਖਾਲਸਾ, ਅਮਰਜੀਤ ਸਿੰਘ ਵਿਵਝੜੀ, ਹਰਭਜਨ ਸਿੰਘ ਤੁੜ, ਪਰਮਜੀਤ ਸਿੰਘ ਜੌਹਲ, ਬਾਬੂ ਸਿੰਘ ਬਰਾੜ, ਕਾਬਲ ਸਿੰਘ ਫ਼ਿਰੋਜ਼ਪੁਰ ਨੇ ਕੀਤੀ | ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚੋਂ ਪਹੁੰਚੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਰੱਖੇ¢ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂ ਸ. ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਤਰਨਤਾਰਨ ਦੀਆਂ ਜ਼ਿਮਨੀ ਚੋਣਾਂ ਵਿਚ ਪਾਰਟੀ ਉਮੀਦਵਾਰ ਦੀ ਹੋਈ ਹਾਰ ਬਾਰੇ ਮੀਟਿੰਗ ਚਿੰਤਨ ਕੀਤਾ ਗਿਆ ਹੈ ਤਾਂ ਜੋ ਇਸ ਜ਼ਿਮਨੀ ਚੋਣ ਦੌਰਾਨ ਰਹਿ ਗਈਆਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ ਅਤੇ ਪਾਰਟੀ ਨੂੰ ਹੋਰ ਅੱਗੇ ਵਧਾਇਆ ਜਾਵੇ | ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਅੰਦਰ ਸੱਤਾਧਾਰੀ ਪਾਰਟੀ ਸਣੇ ਹੋਰ ਵਿਰੋਧੀ ਧਿਰਾਂ ਨੇ ਪੈਸੇ ਤੇ ਤਾਕਤ ਦੀ ਜੰਮ ਕੇ ਦੁਰਵਰਤੋਂ ਕੀਤੀ | ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਪਾਰਟੀ ਵਲੋਂ ਆਉਂਦੀ ਸ਼੍ਰੀ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਵਿਚ ਹਿੱਸਾ ਲਿਆ ਜਾਵੇਗਾ¢ ਇਸ ਮÏਕੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਪਿ੍ਥੀਪਾਲ ਸਿੰਘ ਬਟਾਲਾ, ਰਾਜੀਵ ਕੁਮਾਰ ਲਵਲੀ, ਪ੍ਰੋ. ਸਤਨਾਮ ਕੌਰ ਪਟਿਆਲਾ, ਗੁਰਲਾਲ ਸਿੰਘ ਸਖੀਰਾ, ਜਸਵਿੰਦਰ ਸਿੰਘ ਬਾਦਲ, ਅਵਤਾਰ ਸਿੰਘ ਜਵਾਹਰਕੇ, ਪਰਗਟ ਸਿੰਘ ਸੰਧੂ, ਹਰਪਾਲ ਸਿੰਘ ਕੋਹਲੀ, ਈਮਾਨ ਸਿੰਘ ਖਹਿਰਾ, ਚਮਕੌਰ ਸਿੰਘ ਧੁਨ, ਸੰਦੀਪ ਰੋਪਾਲੋਂ, ਐਡਵੋਕੇਟ ਗੁਰਵਿੰਦਰ ਸਿੰਘ ਬਰਨਾਲਾ, ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਐਡਵੋਕੇਟ ਜੈਮਲ ਸਿੰਘ ਨਾਗੋਕੇ, ਜਸਵੰਤ ਸਿੰਘ ਚੀਮਾ, ਮਨਜਿੰਦਰ ਸਿੰਘ ਬਲ, ਤਜਿੰਦਰ ਸਿੰਘ ਢਿੱਲੋਂ, ਪ੍ਰਗਟ ਸਿੰਘ ਮੀਆਂ ਵਿੰਡ, ਜੁਗਰਾਜ ਸਿੰਘ, ਕਿਰਪਾਲ ਸਿੰਘ ਕਪੂਰੀ, ਜਸਵਿੰਦਰ ਸਿੰਘ ਲਲਤੋਂ, ਮਨਜਿੰਦਰ ਸਿੰਘ ਕਲੇਰ, ਦਲਜੀਤ ਸਿੰਘ ਜਵੰਦਾ, ਸਰਬਜੀਤ ਸਿੰਘ ਤਰਨਤਾਰਨ, ਰੇਸ਼ਮ ਸਿੰਘ ਸੰਧੂ ਤਰਨਤਾਰਨ, ਗੁਰਮੀਤ ਸਿੰਘ ਮਾਹਲਾ, ਨਿਰਵੈਰ ਸਿੰਘ, ਬਿੱਟੂ ਚÏਹਾਨ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ 'ਚ 26 ਨੂੰ ਹੋਣ ਜਾ ਰਹੇ 'ਮੌਕ' ਇਜਲਾਸ ਲਈ ਵਿਦਿਆਰਥੀਆਂ ਨੂੰ ਦਿੱਤੀ ਸਿਖਲਾਈ <br/> ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦਾ ਪਹਿਲਾ ਪੜਾਅ ਕੁਝ ਦਿਨਾਂ 'ਚ ਸਿਰੇ ਚੜ੍ਹਨ ਦੇ ਆਸਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।