16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੰਜਾਬ ਵਿਧਾਨ ਸਭਾ 'ਚ 26 ਨੂੰ ਹੋਣ ਜਾ ਰਹੇ 'ਮੌਕ' ਇਜਲਾਸ ਲਈ ਵਿਦਿਆਰਥੀਆਂ ਨੂੰ ਦਿੱਤੀ ਸਿਖਲਾਈ <br/>

ਅਜੀਤ ਡੈਸਕ 20-11-2025
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਸੰਵਿਧਾਨ ਦਿਵਸ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਇਕ ਮੌਕ ਇਜਲਾਸ ਕਰਵਾਇਆ ਜਾ ਰਿਹਾ ਹੈ | ਇਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਇਜਲਾਸ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿਚ ਆਏ ਅਤੇ ਵਿਧਾਨ ਸਭਾ ਸੰਬੰਧਿਤ ਸਟਾਫ ਨੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਤਾਂ ਜੋ ਉਹ ਇਸ ਸਦਨ ਵਿਚ ਆਪਣੇ ਹਲਕੇ ਦੇ ਮੁੱਦਿਆਂ ਨੂੰ ਉਠਾ ਸਕਣ ਅਤੇ ਉਨ੍ਹਾਂ ਬਾਰੇ ਵਿਚਾਰ ਚਰਚਾ ਕਰ ਸਕਣ | ਇਹ ਵਿਦਿਆਰਥੀਆਂ ਵਿਚ ਰਾਜਨੀਤੀ ਵਿਚ ਦਿਲਚਸਪੀ ਪੈਦਾ ਕਰਨ ਅਤੇ ਆਪਣੇ ਭਵਿੱਖੀ ਜੀਵਨ ਵਿਚ ਆਗੂ ਬਣਨ ਲਈ ਆਪਣੀ ਕਿਸਮ ਦੀ ਪਹਿਲ ਹੈ | ਇਸ ਤਰ੍ਹਾਂ ਵਿਦਿਆਰਥੀ ਸੰਵਿਧਾਨ ਦਾ ਵਿਹਾਰਕ ਗਿਆਨ ਸਿੱਖਣਗੇ ਅਤੇ ਵਿਧਾਨਕ ਪ੍ਰਕਿਰਿਆਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣਗੇ | ਸ. ਸੰਧਵਾਂ ਨੇ ਦੱਸਿਆ ਕਿ ਇਸ ਮੌਕ ਇਜਲਾਸ ਵਿਚ ਸਿਰਫ਼ 11ਵੀਂ ਅਤੇ 12ਵੀਂ ਜਮਾਤ ਵਿਚ ਪੜ੍ਹਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈਣਗੇ | ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ 117 ਵਿਧਾਨ ਸਭਾ ਹਲਕਿਆਂ ਤੋਂ ਆਏ ਹਨ, ਜੋ ਆਪਣੇ ਵਿਧਾਇਕਾਂ/ਮੰਤਰੀਆਂ ਦੀ ਨੁਮਾਇੰਦਗੀ ਕਰਨਗੇ ਅਤੇ ਇੱਥੇ ਉਨ੍ਹਾਂ ਦੀ ਭੂਮਿਕਾ ਨਿਭਾਉਣਗੇ | ਮੌਕ ਇਜਲਾਸ ਦੀ ਰਿਹਰਸਲ ਦੌਰਾਨ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਬਲਕਾਰ ਸਿੱਧੂ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਪੰਜਾਬੀਆਂ ਦੀਆਂ ਭਾਵਨਾਵਾਂ ਹੀ ਭਾਜਪਾ ਦੀਆਂ ਭਾਵਨਾਵਾਂ-ਸ਼ਰਮਾ <br/> ਅਗਲੀ ਖ਼ਬਰ ਲੁਧਿਆਣਾ ਵਿਖੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।