16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਪੰਜਾਬੀਆਂ ਦੀਆਂ ਭਾਵਨਾਵਾਂ ਹੀ ਭਾਜਪਾ ਦੀਆਂ ਭਾਵਨਾਵਾਂ-ਸ਼ਰਮਾ <br/>

ਅਜੀਤ ਡੈਸਕ 20-11-2025
ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਜੇ.ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਭਾਜਪਾ ਦਾ ਸਟੈਂਡ ਬਿਲਕੁਲ ਸਾਫ਼ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਵੀ ਇਸ ਮੁੱਦੇ 'ਤੇ ਆਪਣਾ ਪੱਖ ਕਈ ਵਾਰ ਰੱਖਿਆ ਜਾ ਚੁੱਕਾ ਹੈ | ਉਨ੍ਹਾਂ ਆਖਿਆ ਕਿ ਅਦਾਲਤਾਂ ਵਿਚ ਚੱਲ ਰਹੇ ਮਾਮਲਿਆਂ ਬਾਰੇ ਉਹ ਕੁਝ ਨਹੀਂ ਬੋਲ ਸਕਦੇ ਪ੍ਰੰਤੂ ਉਹ ਇਹ ਕਹਿ ਸਕਦੇ ਹਨ ਕਿ ਬੰਦੀ ਸਿੰਘਾਂ ਦੇ ਮੁੱਦੇ 'ਤੇ ਪੰਜਾਬੀਆਂ ਦੀਆਂ ਭਾਵਨਾਵਾਂ ਹੀ ਭਾਜਪਾ ਦੀਆਂ ਭਾਵਨਾਵਾਂ ਹਨ | 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਕੇਂਦਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਕੋਈ ਵਿਸ਼ੇਸ਼ ਪੈਕੇਜ ਦੇ ਐਲਾਨ ਦੀ ਸੰਭਾਵਨਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਆਪਣੇ ਆਪ ਸਿੱਧੇ ਤੌਰ 'ਤੇ ਅਜਿਹਾ ਐਲਾਨ ਨਹੀਂ ਕਰ ਸਕਦਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾ ਰਿਹਾ ਹੈ | ਜਿਸ ਵਿਚ ਸੂਬਾ ਸਰਕਾਰ ਨੂੰ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਸੰਬੰਧੀ ਇਕ ਵਿਸ਼ੇਸ਼ ਪ੍ਰਸਤਾਵ ਬਣਾ ਕੇ ਕੇਂਦਰ ਨੂੰ ਭੇਜਣਾ ਚਾਹੀਦਾ | ਇਸ ਮੌਕੇ ਉਨ੍ਹਾਂ ਨਾਲ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਨੇ ਇਮਰਾਨ ਖ਼ਾਨ ਦੀਆਂ ਭੈਣਾਂ ਨੂੰ ਸੜਕ 'ਤੇ ਘਸੀਟਿਆ <br/> ਅਗਲੀ ਖ਼ਬਰ ਪੰਜਾਬ ਵਿਧਾਨ ਸਭਾ 'ਚ 26 ਨੂੰ ਹੋਣ ਜਾ ਰਹੇ 'ਮੌਕ' ਇਜਲਾਸ ਲਈ ਵਿਦਿਆਰਥੀਆਂ ਨੂੰ ਦਿੱਤੀ ਸਿਖਲਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।