16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਯੂਟਿਊਬ ਵਲੋਂ ਗੁਰਬਾਣੀ ਕੀਰਤਨ ਪ੍ਰਸਾਰਨ ਚੈਨਲ 'ਐਸਜੀਪੀਸੀ ਸ੍ਰੀ ਅੰਮਿ੍ਤਸਰ' ਹਫ਼ਤੇ ਲਈ ਮੁਅੱਤਲ

ਅਜੀਤ ਡੈਸਕ 20-11-2025
ਅੰਮਿ੍ਤਸਰ, 19 ਨਵੰਬਰ (ਜਸਵੰੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਸੰਬੰਧੀ ਚਲਾਏ ਜਾਂਦੇ ਯੂਟਿਊਬ ਚੈਨਲ 'ਐਸਜੀਪੀਸੀ ਸ੍ਰੀ ਅੰਮਿ੍ਤਸਰ' ਨੂੰ ਯੂਟਿਊਬ ਵਲੋਂ ਇਕ ਹਫ਼ਤੇ ਲਈ ਮੁਅੱਤਲ ਕੀਤੇ ਜਾਣ ਦੀ ਸੂਚਨਾ ਹੈ | ਸ਼ੋ੍ਰਮਣੀ ਕਮੇਟੀ ਦੇ ਸਕੱਤਰ ਵਲੋਂ ਜਾਰੀ ਸੂਚਨਾ ਅਨੁਸਾਰ ਯੂਟਿਊਬ ਵਲੋਂ ਅੱਜ ਸੰਧਿਆ ਵੇਲੇ ਚੱਲਦੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਸਮੇਂ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ 'ਤੇੇ ਇਕ ਕੁਝ ਦਿਨ ਪਹਿਲਾਂ ਪਾਈ ਵੀਡੀਓ ਵਿਰੁੱਧ ਆਪਣੀ ਨੀਤੀ ਤਹਿਤ ਕਾਰਵਾਈ ਕਰਦਿਆਂ ਚੈਨਲ ਦੀ ਗਤੀਵਿਧੀ ਨੂੰ ਇਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਸਕੱਤਰ ਅਨੁਸਾਰ 31 ਅਕਤੂਬਰ 2025 ਨੂੰ ਪਾਈ ਗਈ ਸੰਬੰਧਤਿ ਵੀਡੀਓ ਵਿਚ ਇਕ ਸਿੱਖ ਪ੍ਰਚਾਰਕ ਵਲੋਂ ਸਿੱਖ ਯੋਧਿਆਂ ਬਾਰੇ ਵਿਚਾਰ ਰੱਖਦਿਆਂ ਕੁਝ ਪ੍ਰਗਟਾਵੇ ਕੀਤੇ ਗਏ ਸਨ, ਜੋ 1984 ਵਿਚ ਵਾਪਰੀਆਂ ਘਟਨਾਵਾਂ ਨਾਲ ਸੰਬੰਧਿਤ ਸਿੱਖ ਇਤਿਹਾਸ ਦਾ ਹਿੱਸਾ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਸੰਬੰਧੀ ਆਪਣਾ ਸਿੱਖ ਪੱਖ ਯੂਟਿਊਬ ਨਾਲ ਜਲਦ ਸਾਂਝਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਸੰਗਤਾਂ ਯੂਟਿਊਬ ਉੱਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਦੇ ਦੂਸਰੇ ਅਧਿਕਾਰਤ ਚੈਨਲ ਨਾਲ ਜੁੜਣ |

ਪਿਛਲੀ ਖ਼ਬਰ ਕਸਟਮ ਵਿਭਾਗ ਵਲੋਂ ਅੰਮਿ੍ਤਸਰ ਹਵਾਈ ਅੱਡੇ 'ਤੇ ਕੀਮਤੀ ਵਿਦੇਸ਼ੀ ਸਿਗਰਟਾਂ ਜ਼ਬਤ <br/> ਅਗਲੀ ਖ਼ਬਰ ਪੁਲਿਸ ਨੇ ਇਮਰਾਨ ਖ਼ਾਨ ਦੀਆਂ ਭੈਣਾਂ ਨੂੰ ਸੜਕ 'ਤੇ ਘਸੀਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।