ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਆਮ ਆਦਮੀ ਪਾਰਟੀ ਮਹਿਲਾ ਵਿੰਗ ਮੋਗਾ ਵਲੋਂ ਮਹਿਲਾ ਉਦਮਤਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਦੇ ਰੈਸਟ ਹਾਊਸ ਵਿਖੇ ਕਰਵਾਇਆ ਗਿਆ | ਇਸ ਮੌਕੇ ਜਿੱਥੇ ਉਨ੍ਹਾਂ ਵਲੋਂ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਪ੍ਰਾਪਤੀਆਂ ਹਾਸਲ ਕਰ ਚੁੱਕੀਆਂ ਮਹਿਲਾਵਾਂ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ ਉੱਥੇ ਸਮਾਗਮ ਦੌਰਾਨ ਮਹਿਲਾਵਾਂ ਨੂੰ ਹੋਰ ਆਤਮ-ਨਿਰਭਰ, ਸਸ਼ਕਤ ਅਤੇ ਮਜ਼ਬੂਤੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ | ਡਾ. ਅਰੋੜਾ ਨੇ ਕਿਹਾ ਕਿ ਅੱਜ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਔਰਤਾਂ ਨੂੰ ਸਨਮਾਨਿਤ ਕਰ ਕੇ ਉਹ ਬੇਹੱਦ ਖ਼ੁਸ਼ੀ ਮਹਿਸੂਸ ਕਰ ਰਹੇ ਹਨ | ਉਨ੍ਹਾਂ ਔਰਤਾਂ ਨੂੰ ਹਰ ਖੇਤਰ ਵਿਚ ਅੱਗੇ ਆਉਣ ਲਈ ਕਿਹਾ | ਇਸ ਮੌਕੇ ਮਨਦੀਪ ਕੌਰ ਖੰਭੇ ਪ੍ਰਧਾਨ ਮਹਿਲਾ ਵਿੰਗ ਮੋਗਾ, ਲਵਲੀ ਸਿੰਗਲਾ ਜਨਰਲ ਸੈਕਟਰੀ, ਦਰਸ਼ਨ ਕੌਰ ਹਲਕਾ ਕੋਆਰਡੀਨੇਟਰ ਮੋਗਾ, ਹਰਿੰਦਰਪਾਲ ਕੌਰ ਪੰਡੋਰੀ ਕੋਆਰਡੀਨੇਟਰ ਧਰਮਕੋਟ, ਸਰਬਜੀਤ ਕੌਰ ਕੋਆਰਡੀਨੇਟਰ ਬਾਘਾ ਪੁਰਾਣਾ ਅਤੇ ਬਲਾਕ ਪ੍ਰਧਾਨ ਸਾਹਿਬਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾ ਵਿੰਗ ਨਾਲ ਜੁੜੀਆਂ ਮਹਿਲਾਵਾਂ ਤੇ ਵਲੰਟੀਅਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |