07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਨਗਰ ਕੀਰਤਨ ਜੰਮੂ ਤੋਂ ਚੱਲ ਕੇ ਪਠਾਨਕੋਟ ਪੁੱਜਾ <br/>

ਅਜੀਤ ਡੈਸਕ 21-11-2025

ਜਸਪਾਲ ਸਿੰਘ
ਜਲੰਧਰ, 20 ਨਵੰਬਰ-ਪੰਜਾਬ ਸਰਕਾਰ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀਨਗਰ ਤੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਜੰਮੂ ਤੋਂ ਹੁੰਦਾ ਹੋਇਆ ਪਠਾਨਕੋਟ ਵਿਖੇ ਪੁੱਜਾ, ਜਿੱਥੇ ਇਲਾਕੇ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪੁਲਿਸ ਵਲੋਂ ਨਗਰ ਕੀਰਤਨ ਨੂੰ ਗਾਰਡ ਆਫ ਆਨਰ (ਸਲਾਮੀ) ਵੀ ਦਿੱਤੀ ਗਈ | ਇਸ ਤੋਂ ਪਹਿਲਾਂ ਬੀਤੀ ਦੇਰ ਰਾਤ ਨਗਰ ਕੀਰਤਨ ਦਾ ਜੰਮੂ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਮਾਂਡਾ ਵਿਖੇ ਵਿਸ਼ੇਸ਼ ਦੀਵਾਨ ਵੀ ਸਜਾਏ ਗਏ | ਜਦਕਿ ਵੀਰਵਾਰ ਸਵੇਰੇ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ | ਨਗਰ ਕੀਰਤਨ ਦੇ ਸਵਾਗਤ ਲਈ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਸ੍ਰੀ ਬਾਲਾ ਪ੍ਰੀਤਮ ਜੀ ਤਿ੍ਕੁਟਾ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਛਟੀ ਪਾਤਸ਼ਾਹੀ ਜੀ ਤਲਾਬ ਤੀਲੋ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਖਸ਼ੀ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਸ੍ਰੀ ਗੁਰੂ ਅੰਗਦ ਪਾਤਸ਼ਾਹ ਜੀ ਪ੍ਰੀਤ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਕਲਗ਼ੀਧਰ ਸਾਹਿਬ ਜੀ ਰਿਹਾੜੀ ਜੰਮੂ, ਗੁਰਦੁਆਰਾ ਯਾਦਗਾਰ ਸੰਤ ਸੁੰਦਰ ਸਿੰਘ ਜੀ ਤਪੋ ਸਥਾਨ ਅਖਨੂਰ, ਸੁਰਿੰਦਰ ਸਿੰਘ ਕਾਲਾ ਪ੍ਰਧਾਨ ਵੈਜੀਟੇਬਲ ਐਂਡ ਫਰੂਟ ਐਸੋਸੀਏਸ਼ਨ ਨਰਵਾਲ ਮੰਡੀ ਵਲੋਂ ਸਾਂਝੇ ਤੌਰ 'ਤੇ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਆਰ.ਟੀ. ਓ. ਜੰਮੂ ਜਸਵੀਰ ਸਿੰਘ, ਮੁੱਖ ਸੇਵਾਦਾਰ ਰਣਜੀਤ ਸਿੰਘ ਟੌਹੜਾ, ਸੰਤ ਤੇਜਵੰਤ ਸਿੰਘ ਡੰਨੇ ਵਾਲੇ, ਜਨਰਲ ਸਕੱਤਰ ਮਾਸਟਰ ਰਣਬੀਰ ਸਿੰਘ, ਜਗਪਾਲ ਸਿੰਘ ਖ਼ਜ਼ਾਨਚੀ, ਤਰਨਜੀਤ ਸਿੰਘ ਧਰਮ ਪ੍ਰਚਾਰ ਕਮੇਟੀ ਇੰਚਾਰਜ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਜਨਰਲ ਸਕੱਤਰ ਆਦਿ ਹਾਜ਼ਰ ਸਨ | ਨਗਰ ਕੀਰਤਨ ਦੀ ਜੰਮੂ ਤੋਂ ਰਵਾਨਗੀ ਦੌਰਾਨ ਨੌਜਵਾਨਾਂ ਨੇ ਗੱਤਕੇਬਾਜ਼ੀ ਦੇ ਜ਼ੌਹਰ ਵਿਖਾਏ ਅਤੇ ਸਥਾਨਕ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਦੌਰਾਨ ਜੰਮੂ ਤੋਂ ਸੰਗਤ ਦਾ ਵੱਡਾ ਕਾਫ਼ਲਾ ਵੀ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ | ਇਸ ਤੋਂ ਪਹਿਲਾਂ ਨਗਰ ਕੀਰਤਨ ਦਾ ਸਿੰਘ ਸਭਾ ਗੁਰਦੁਆਰਾ ਅਕਾਲੀ ਕੌਰ ਸਿੰਘ ਨਗਰ ਡਗਿਆਣਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ, ਜਿੱਥੇ ਰਜਿੰਦਰ ਸਿੰਘ ਵਜ਼ੀਰ, ਰਜਿੰਦਰ ਸਿੰਘ ਰੈਣਾ, ਨਰਿੰਦਰ ਸਿੰਘ ਵਜ਼ੀਰ, ਸੰਦੀਪ ਸਿੰਘ ਅਤੇ ਸੰਗਤ ਭਾਰੀ ਗਿਣਤੀ ਵਿੱਚ ਹਾਜ਼ਰ ਸੀ | ਇਸੇ ਤਰ੍ਹਾਂ ਸੰਤ ਮੇਲਾ ਸਿੰਘ ਦਸਤਕਾਰੀ ਆਸ਼ਰਮ ਵਿਖੇ ਵੀ ਸੰਗਤ ਵਲੋਂ ਮਹੰਤ ਮਨਜੀਤ ਸਿੰਘ ਦੇ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਜਦਕਿ ਸਿੰਘ ਸਭਾ ਗੁਰਦੁਆਰਾ ਡਗਿਆਣਾ ਕੈਂਪ ਦੀ ਸੰਗਤ ਵਲੋਂ ਪ੍ਰਧਾਨ ਚਰਨਜੀਤ ਸਿੰਘ, ਮਨਜੀਤ ਸਿੰਘ, ਸੂਰਜ ਸਿੰਘ ਅਤੇ ਸੰਗਤ ਵਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਡਗਿਆਲ ਅਤੇ ਅਮਾਰ ਵਿਖੇ ਵਿਕਰਮ ਸਿੰਘ ਸਰਪੰਚ, ਸਵਰਨ ਸਿੰਘ, ਸਿਮਰਨਜੀਤ ਸਿੰਘ ਸੁਰਜੀਤ ਸਿੰਘ ਜਗਦੀਪ ਸਿੰਘ ਦਰਬਾਰੀ ਸਿੰਘ ਆਦਿ ਸਣੇ ਕਸ਼ਮੀਰੀ ਸਿੱਖ ਸੰਗਤ ਵਲੋਂ ਨਗਰ ਕੀਰਤਨ ਲਈ ਕਾਹਵੇ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ | ਕੁੰਜਵਾਣੀ ਦੀ ਸੰਗਤ ਵਲੋਂ ਮਾਤਾ ਵੈਸ਼ਨੋ ਦੇਵੀ ਬਾਈਪਾਸ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਤੋਂ ਇਲਾਵਾ ਸਾਂਬਾ ਜ਼ਿਲ੍ਹੇ ਦੇ ਵਿਜੇਪੁਰ ਇਲਾਕੇ ਵਿਖੇ ਸਾਬਕਾ ਕੈਬਨਿਟ ਮੰਤਰੀ ਜੰਮੂ-ਕਸ਼ਮੀਰ ਸ. ਮਨਜੀਤ ਸਿੰਘ, ਗਿਆਨੀ ਹਰਪਾਲ ਸਿੰਘ, ਜਸਵੀਰ ਸਿੰਘ, ਹਰਨਾਮ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ ਅਤੇ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸੇ ਤਰ੍ਹਾਂ ਬਾੜੀ ਬ੍ਰਾਹਮਣਾਂ ਅੱਡਾ ਸਾਂਬਾ ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਕਠੂਆ ਵਲੋਂ ਰਾਜਬਾਗ ਵਿਖੇ ਦਲਜੀਤ ਸਿੰਘ, ਕੁਲਦੀਪ ਸਿੰਘ, ਗੁਰਨਾਮ ਸਿੰਘ, ਅਮਰਜੀਤ ਸਿੰਘ ਤੇ ਜਗਜੀਤ ਸਿੰਘ ਦੀ ਅਗਵਾਈ ਹੇਠ ਸੰਗਤ ਵਲੋਂ ਸਵਾਗਤ ਕੀਤਾ ਗਿਆ | ਕਾਲੀਬੜੀ ਵਿਖੇ ਡਾ. ਏ. ਕੇ. ਗੁਪਤਾ ਤੇ ਸੰਗਤ ਵਲੋਂ ਠੰਡੀ ਮਿੱਠੀ ਲੱਸੀ ਦੇ ਦੇ ਲੰਗਰ ਲਗਾਏ ਗਏ | ਕਠੂਆ ਦੇ ਹਟਲੀ ਮੋੜ ਵਿਖੇ ਸਵਾਗਤ ਦੌਰਾਨ ਗੁਰੁਦੁਆਰਾ ਪ੍ਰਬੰਧਕ ਕਮੇਟੀ ਕਠੂਆ ਦੇ ਚਰਨਜੀਤ ਸਿੰਘ ਭੋਲਾ, ਐਮ ਐਲ.ਏ. ਕਠੂਆ ਡਾ. ਭਾਰਤ ਭੂਸ਼ਨ, ਤਹਿਸੀਲਦਾਰ ਕਠੂਆ ਜਤਿੰਦਰ ਸ਼ਰਮਾ ਤੇ ਪ੍ਰਵੀਨ ਸਿੰਘ ਜਨਰਲ ਸਕੱਤਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ ਲੋਕ ਆਪਣੇ ਆਪ ਨੂੰ ਲਾਵਾਰਸ ਮਹਿਸੂਸ ਕਰਨ ਲੱਗੇ-ਪਰਮਿੰਦਰ ਸਿੰਘ ਢੀਂਡਸਾ <br/> ਅਗਲੀ ਖ਼ਬਰ ਜੇਲ੍ਹ 'ਚ ਮੁਲਾਕਾਤ ਦੌਰਾਨ ਪੱੁਤਰ ਨੂੰ ਨਸ਼ਾ ਫੜਾਉਂਦਾ ਪਿਉ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।