06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਅਦਾਰਾ 'ਅਜੀਤ' ਨੇ ਅਬੋਹਰ ਇਲਾਕੇ 'ਚ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ <br/>

ਅਜੀਤ ਡੈਸਕ 21-11-2025

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-'ਅਜੀਤ' ਪ੍ਰਕਾਸ਼ਨ ਸਮੂਹ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ 'ਅਜੀਤ/ ਅਜੀਤ ਸਮਾਚਾਰ' ਹੜ੍ਹ ਰਿਲੀਫ ਫ਼ੰਡ ਰਾਹੀਂ ਅਬੋਹਰ ਤਹਿਸੀਲ ਦੇ ਜਿਹੜੇ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਸਨ, ਦੇ ਪੀੜਤਾਂ ਨੂੰ ਪੱਟੀ ਬੀਲਾ ਵਿਖੇ ਕੰਬਲ ਅਤੇ ਪਸ਼ੂ ਖ਼ੁਰਾਕ ਵੰਡੀ ਗਈ | ਇਸ ਮੌਕੇ ਪਿੰਡ ਦੇ ਸਰਕਾਰੀ ਮਿਡਲ ਸਕੂਲ ਅੰਦਰ ਕਰਵਾਏ ਸਾਧਾਰਨ 'ਤੇ ਪ੍ਰਭਾਵਸ਼ਾਲੀ ਸਮਾਗਮ 'ਚ ਹਲਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ, ਭਾਜਪਾ ਮੰਡਲ ਪ੍ਰਧਾਨ ਸੁਸ਼ੀਲ ਕੁਮਾਰ ਸਿਆਗ, ਆੜ੍ਹਤੀਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਸੰਧੂ, ਰਾਜੀਵ ਗਾਂਧੀ ਪੰਚਾਇਤੀ ਰਾਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਸਿੱਧੂ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਸ਼ੇਰਗੜ੍ਹ, ਵੇਦ ਭਾਦੂ, ਲਵਪ੍ਰੀਤ ਸਿੰਘ, ਦਿਲਰਾਜ ਸਿੰਘ ਬਰਾੜ, ਸਕੂਲ ਮੁਖੀ ਸੁਨੀਲ ਕੁਮਾਰ, ਜਸਵਿੰਦਰ ਸਿੰਘ ਭੁੱਲਰ ਤੋਂ ਇਲਾਵਾ ਆਦਿ ਇਲਾਕੇ ਦੇ ਪੱਤਰਕਾਰਾਂ ਨੇ ਰਾਹਤ ਸਮੱਗਰੀ ਵੰਡਣ ਦਾ ਕੰਮ ਕੀਤਾ | ਇਸ ਮੌਕੇ 'ਤੇ ਪੁੱਜੇ 'ਅਜੀਤ' ਉਪ ਦਫ਼ਤਰ ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੇ ਇੰਚਾਰਜ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਫ਼ਾਜ਼ਿਲਕਾ 'ਤੇ ਜਲਾਲਾਬਾਦ ਤਹਿਸੀਲਾਂ ਦੇ 2 ਪਾਣੀ ਦੀ ਮਾਰ ਨਾਲ ਮਰੇ ਵਿਅਕਤੀਆਂ ਦੇ ਵਾਰਿਸਾਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਵੀ ਤਕਸੀਮ ਕੀਤੇ ਗਏ | ਇਸ ਮੌਕੇ 'ਤੇ ਪੱਤਰਕਾਰ ਸੁਖਜੀਤ ਸਿੰਘ ਬਰਾੜ, ਅਮਰਜੀਤ ਸ਼ਰਮਾ, ਤੇਜਿੰਦਰ ਸਿੰਘ ਖ਼ਾਲਸਾ, ਵਿਵੇਕ ਹੂੜੀਆ, ਪ੍ਰਦੀਪ ਕੁਮਾਰ, ਸੰਦੀਪ ਸੋਖ਼ਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਦੀਵਾਨਾ ਵਿਖੇ ਵੱਖ-ਵੱਖ ਬਿਮਾਰੀਆਂ ਸੰਬੰਧੀ ਮੁਫ਼ਤ ਕੈਂਪ ਅੱਜ ਅਗਲੀ ਖ਼ਬਰ ਪੰਜਾਬ ਦੇ ਲੋਕ ਆਪਣੇ ਆਪ ਨੂੰ ਲਾਵਾਰਸ ਮਹਿਸੂਸ ਕਰਨ ਲੱਗੇ-ਪਰਮਿੰਦਰ ਸਿੰਘ ਢੀਂਡਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।