ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ 17 ਸਤੰਬਰ ਤੋਂ ਦਾਇਰ ਕੀਤੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਦੌਰਾਨ ਫ਼ੈਸਲੇ ਨੂੰ ਸੁਰੱਖਿਅਤ ਰੱਖ ਲਿਆ ਹੈ | ਜਸਟਿਸ ਤਿ੍ਭੂਵਨ ਦਈਆ ਦੀ ਅਦਾਲਤ ਨੇ ਦੋਵਾਂ ਧਿਰਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ ਅੱਜ ਫ਼ੈਸਲਾ ਰਾਖਵਾਂ ਰੱਖ ਲਿਆ | ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਉਨ੍ਹਾਂ ਦੇ ਅੰਮਿ੍ਤਸਰ ਸਥਿਤ ਘਰ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਸੀ ਅਤੇ ਗਿ੍ਫ਼ਤਾਰੀ ਤੋਂ ਬਾਅਦ ਉਹ ਨਾਭਾ ਜੇਲ੍ਹ ਵਿਚ ਬੰਦ ਹਨ |
ਹਾਈ ਕੋਰਟ ਵਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਰਾਖਵਾਂ <br/>
ਅਜੀਤ ਡੈਸਕ
21-11-2025