ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਚਾਰ ਵਿਸ਼ਾਲ ਨਗਰ ਕੀਰਤਨਾਂ 'ਚੋਂ ਅੱਜ ਬਾਬਾ ਸ਼ੇਖ਼ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਫ਼ਿਰੋਜ਼ਪੁਰ, ਮੋਗਾ,ਜਗਰਾਉਂ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ | ਇਸ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ, ਸੰਤ ਲੱਖਾ ਸਿੰਘ, ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਤੋਂ ਪਹਿਲਾਂ ਨਗਰ ਕੀਰਤਨ ਨੂੰ ਪੰਜਾਬ ਪੁਲਿਸ ਵਲੋਂ ਸਨਮਾਨਜਨਕ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਬੇਅੰਤ ਕੌਰ, ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਐਸ.ਡੀ.ਐਮ. ਕੋਟਕਪੂਰਾ/ਜੈਤੋ ਸ੍ਰੀ ਸੂਰਜ, ਸਹਾਇਕ ਕਮਿਸ਼ਨਰ ਫ਼ਰੀਦਕੋਟ ਗੁਰਕਿਰਨਦੀਪ ਸਿੰਘ, ਹੋਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਬਾਬਾ ਸ਼ੇਖ਼ ਫ਼ਰੀਦ ਜੀ ਦੇ ਤਪ ਅਸਥਾਨ ਕਿਲ੍ਹਾ ਮੁਬਾਰਕ ਤੋਂ ਆਰੰਭਤਾ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ ਹੋਏ ਸ਼ਾਮਿਲ
ਅਜੀਤ ਡੈਸਕ
21-11-2025