ਗੁਰਦਾਸਪੁਰ, 20 ਨਵੰਬਰ (ਚੱਕਰਾਜਾ)-ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੰਗਤ ਦੇ ਸਹਿਯੋਗ ਨਾਲ ਅੱਜ ਅਲੌਕਿਕ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਤਪ ਅਸਥਾਨ ਬਾਬਾ ਹਰੀ ਸਿੰਘ ਸੰਗਤਪੁਰਾ ਬਥਵਾਲਾ ਗੁਰਦਾਸਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਸ਼ਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ ਸਮੇਤ ਸੀਨੀਅਰ ਆਈ.ਏ.ਐੱਸ. ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ ਆਦਿੱਤਿਆ, ਨਿਹੰਗ ਸਿੰਘ ਤੇ ਧਾਰਮਿਕ ਜਥੇਬੰਦੀਆਂ ਸਮੇਤ ਇਲਾਕੇ ਦੀ ਸੰਗਤ ਨਤਮਸਤਕ ਹੋਈ | ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਸਜਾਉਣ ਉਪਰੰਤ ਅਰਦਾਸ ਕਰਕੇ ਕੀਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਲਾਲਜੀਤ ਸਿੰਘ ਭੁੱਲਰ, ਸੰਤ ਕਸ਼ਮੀਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਗੁਰਦੁਆਰਾ ਤਪ ਅਸਥਾਨ ਬਾਬਾ ਹਰੀ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ, ਸੰਤ ਅਨੂਪ ਸਿੰਘ, ਸੰਤ ਸਤਨਾਮ ਸਿੰਘ , ਬਾਬਾ ਸਾਧ ਜੀ ਬਿਧੀ ਚੰਦੀਏ, ਸੁਖਦੇਵ ਸਿੰਘ ਭੂਰਾ, ਸਾਬਕਾ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਘੇਲ ਸਿੰਘ ਸਾਬਕਾ ਮੈਨੇਜਰ ਆਦਿ ਸ਼ਖ਼ਸੀਅਤਾਂ ਮੌਜੂਦ ਸਨ | ਗੁਰਦਾਸਪੁਰ ਪੁਲਿਸ ਵਲੋਂ ਨਗਰ ਕੀਰਤਨ ਵਿਚ ਗਾਰਡ ਆਫ ਆਨਰ ਦੇ ਕੇ ਗੁਰੂ ਘਰ ਦੀਆਂ ਅਸੀਸਾਂ ਲਈਆਂ | ਇਸ ਮੌਕੇ ਡਾ: ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿ), ਜੁਗਰਾਜ ਸਿੰਘ ਐਸ.ਪੀ (ਐੱਚ), ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਬਲਜੀਤ ਸਿੰਘ, ਸੀਨੀਅਰ ਆਗੂ ਨੀਰਜ ਸਲਹੋਤਰਾ, ਚੇਅਰਮੈਨ ਚੇਅਰਮੈਨ ਰਣਜੀਤ ਸਿੰਘ ਬਾਠ, ਹਨੀ ਬਹਿਲ, ਬਾਵਾ ਬਹਿਲ, ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ ਐਮ ਗੁਰਮੰਦਰ ਸਿੰਘ, ਐਸ.ਡੀ.ਐਮ ਜਯੋਤਸਨਾ ਸਿੰਘ, ਰੁਪਿੰਦਰਪਾਲ ਸਿੰਘ ਪੀ.ਸੀ.ਐੱਸ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਮੈਡਮ ਨਵਜੋਤ ਸ਼ਰਮਾ, ਐਕਸੀਅਨ ਜਸਪ੍ਰੀਤ ਸਿੰਘ, ਈ.ਓ ਅਰੁਣ ਕੁਮਾਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ: ਰਾਜ ਕੁਮਾਰ ਸ਼ਰਮਾ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਗੁ: ਤਪ ਅਸਥਾਨ ਬਾਬਾ ਹਰੀ ਸਿੰਘ ਸੰਗਤਪੁਰਾ ਬਥਵਾਲਾ 'ਚ ਕੈਬਨਿਟ ਮੰਤਰੀ ਕਟਾਰੂਚੱਕ, ਈ.ਟੀ.ਓ., ਭੁੱਲਰ ਨੇ ਭਰੀ ਹਾਜ਼ਰੀ
ਗੁਰਦੁਆਰਾ ਤਪ ਅਸਥਾਨ ਬਾਬਾ ਹਰੀ ਸਿੰਘ ਸੰਗਤਪੁਰਾ ਬਥਵਾਲਾ ਗੁਰਦਾਸਪੁਰ ਤੋਂ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ., ਲਾਲਜੀਤ ਸਿੰਘ ਭੁੱਲਰ, ਰਮਨ ਬਹਿਲ, ਸ਼ਮਸ਼ੇਰ ਸਿੰਘ ਤੇ ਹੋਰ | ਤਸਵੀਰ : ਵਿਸ਼ਾਲ ਮੁੰਨਾ <br/>
21-11-2025