ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ 'ਚ ਬਣੀ ਤਣਾਅ ਵਾਲੀ ਸਥਿਤੀ 'ਚ ਕੋਈ ਸੁਧਾਰ ਨਾ ਹੋਣ ਕਰਕੇ ਪਾਕਿਸਤਾਨ ਏਅਰਪੋਰਟ ਅਥਾਰਿਟੀ (ਪੀ. ਏ. ਏ.) ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ 'ਤੇ ਪਾਬੰਦੀ 24 ਦਸੰਬਰ ਤੱਕ ਵਧਾਉਣ ਵਾਲੇ ਹਵਾਈ ਕਰਮਚਾਰੀਆਂ ਨੂੰ ਨੋਟਿਸ (ਨੋਟਮ) ਜਾਰੀ ਕੀਤਾ ਹੈ | ਭਾਰਤੀ ਜਹਾਜ਼ਾਂ ਲਈ ਨਵੀਂ ਪਾਬੰਦੀ ਪਿਛਲੀ ਮਿਆਦ ਪੁੱਗਣ ਤੋਂ ਸਿਰਫ਼ 4 ਦਿਨ ਪਹਿਲਾਂ ਸੂਚਿਤ ਕੀਤੀ ਗਈ ਹੈ | ਦੱਸਣਯੋਗ ਹੈ ਕਿ ਪਾਕਿ ਨੇ ਪਹਿਲਾਂ 24 ਅਪ੍ਰੈਲ ਤੋਂ ਇਕ ਮਹੀਨੇ ਲਈ ਆਪਣਾ ਹਵਾਈ ਖੇਤਰ ਬੰਦ ਕਰਨ ਦਾ ਐਲਾਨ ਕੀਤਾ ਸੀ ਤੇ ਉਸ ਤੋਂ ਬਾਅਦ ਇਹ ਸਮਾਂ-ਹੱਦ ਹਰ ਮਹੀਨੇ ਵਧਾਈ ਜਾ ਰਹੀ ਹੈ | ਪਾਕਿ ਏਵੀਏਸ਼ਨ ਡਿਵੀਜ਼ਨ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਿਕ ਇਸ ਪਾਬੰਦੀ ਦਾ ਉਦੇਸ਼ ਪਾਕਿ ਦੇ ਹਵਾਈ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ |
ਪਾਕਿ ਵਲੋਂ ਭਾਰਤੀ ਜਹਾਜ਼ਾਂ 'ਤੇ ਪਾਬੰਦੀ 24 ਦਸੰਬਰ ਤੱਕ ਵਧਾਉਣ ਲਈ ਨੋਟਿਸ ਜਾਰੀ
ਅਜੀਤ ਡੈਸਕ
21-11-2025